ਕਿਸੇ ਵੇਲੇ ਵੀ ਹੋ ਸਕਦਾ ਹੈ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਤਿਆਰੀ ਕਸ ਲਈ ਹੈ ਅਤੇ ਇਸ ਸਬੰਧੀ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਕੈਪਟਨ ਸਰਕਾਰ ਨੇ ਸੂਬਾਈ ਚੋਣ ਕਮਿਸ਼ਨ ਨੂੰ ਇਸ ਸਬੰਧੀ ਪ੍ਰਕਿਰਿਆ 15 ਦਸੰਬਰ ਤੱਕ ਮੁਕੰਮਲ ਕਰਨ ਲਈ ਕਿਹਾ ਹੈ। ਸੂਤਰਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਚੋਣ ਪੈਨਲ ਨੂੰ ਕਿਹਾ ਹੈ ਕਿ ਉਹ ਚੋਣਾਂ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਵੋਟਾਂ ਪੈਣ ਤੋਂ ਬਾਅਦ ਗਿਣਤੀ ਵੀ ਉਸੇ ਦਿਨ ਹੋ ਸਕਦੀ ਹੈ। ਇਹ ਪਹਿਲੀ ਵਾਰ ਹੈ ਕਿ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਸੁਝਾਅ ਅਨੁਸਾਰ 50 ਫੀਸਦੀ ਪੰਚਾਇਤੀ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ।