ਨਵੀਂ ਦਿੱਲੀ/ਬਿਊਰੋ ਨਿਊਜ਼
1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਦੋਹਾਂ ਦੋਸ਼ੀਆਂ ਨੂੰ ਭਲਕੇ ਵੀਰਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਦੱਖਣੀ ਦਿੱਲੀ ਦੇ ਮਹਿਪਾਲਪੁਰ ਇਲਾਕੇ ਵਿਚ ਦੋ ਸਿੱਖਾਂ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਦੇ ਸਬੰਧ ਵਿਚ ਅਦਾਲਤ ਨੇ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।ઠਧਿਆਨ ਰਹੇ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਪੀੜਤ ਪਰਿਵਾਰ ਅਜੇ ਵੀ ਇਨਸਾਫ ਦੀ ਉਡੀਕ ਵਿਚ ਬੈਠੇ ਹਨ। ਅਦਾਲਤ ਵਲੋਂ ਇਨ੍ਹਾਂ ਦੋਹਾਂ ਨੂੰ ਦੋਸ਼ੀ ਕਰਾਰ ਦੇਣਾ ਪੀੜਤ ਪਰਿਵਾਰਾਂ ਲਈ ਬਹੁਤ ਅਹਿਮੀਅਤ ਰੱਖਦਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …