20 ਨਵੰਬਰ ਨੂੰ ਸੁਣਾਈ ਜਾਵੇਗੀ ਸਜ਼ਾ, ਮਨਜਿੰਦਰ ਸਿਰਸਾ ਨੇ ਦੋਸ਼ੀ ਦੇ ਜੜਿਆ ਥੱਪੜ
ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਦੇ ਸਿੱਖ ਵਿਰੋਧੀ ਕਤਲੇਆਮ ਦੇ 34 ਸਾਲ ਬਾਅਦ ਇਸ ਨਾਲ ਜੁੜੇ ਇਕ ਮਾਮਲੇ ਵਿਚ ਅਦਾਲਤ ਨੇ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਹੁਣ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ 20 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਧਿਆਨ ਰਹੇ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਬੁੱਧਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਦੋਹਾਂ ਦੋਸ਼ੀਆਂ ਨੇ ਦੱਖਣੀ ਦਿੱਲੀ ਦੇ ਮਹਿਪਾਲਪੁਰ ਵਿਚ ਦੋ ਸਿੱਖ ਵਿਅਕਤੀਆਂ ਦਾ ਕਤਲ ਕਰ ਦਿੱਤਾ ਸੀ। ਪੀੜਤ ਪਰਿਵਾਰਾਂ ਦੀ ਮੰਗ ਹੈ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।
ਇਸੇ ਦੌਰਾਨ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮਨਜਿੰਦਰ ਸਿੰਘ ਸਿਰਸਾ ਨੇ ਇਕ ਦੋਸ਼ੀ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਦੋਸ਼ੀਆਂ ਨੂੰ ਜੇਲ੍ਹ ਲਿਜਾ ਰਹੀ ਪੁਲਿਸ ਨੇ ਸਿਰਸਾ ਨੂੰ ਪਿੱਛੇ ਧੱਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਦਰਮਿਆਨ ਝੜਪ ਵੀ ਹੋਈ।
Check Also
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …