ਫ਼ੌਜ ਮੁਖੀ ਵੱਲੋਂ ਨੌਜਵਾਨਾਂ ਨੂੰ ਫ਼ੌਜ ਦਾ ਅੰਗ ਬਣਨ ਦਾ ਸੱਦਾ
ਲੁਧਿਆਣਾ/ਬਿਊਰੋ ਨਿਊਜ਼ : ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਫ਼ੌਜ ਦੇ ਆਧੁਨਿਕੀਕਰਨ ਨਾਲ ਅਗਲੇ ਇਕ ਦਹਾਕੇ ਦੌਰਾਨ ਭਾਰਤੀ ਫ਼ੌਜ ਵਿਸ਼ਵ ਵਿਚ ਨੰਬਰ ਵਨ ਫ਼ੌਜ ਬਣ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ੌਜ ਦਾ ਅੰਗ ਬਣ ਕੇ ਦੇਸ਼ ਅਤੇ ਦੇਸ਼ ਵਾਸੀਆਂ ਦੀ ਸੇਵਾ ਲਈ ਅੱਗੇ ਆਉਣ।
ਫ਼ੌਜ ਮੁਖੀ ਲੁਧਿਆਣਾ ਦੇ ਸਤਪਾਲ ਮਿੱਤਲ ਸਕੂਲ ਵਿਖੇ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਦੌਰਾਨ ਨਹਿਰੂ ਸਿਧਾਂਤ ਕੇਂਦਰ ਟਰੱਸਟ ਵੱਲੋਂ ਭਾਰਤੀ ਫ਼ੌਜ ਨਾਲ ਇਕ ਇਕਰਾਰਨਾਮਾ ਕੀਤਾ ਗਿਆ ਜਿਸ ਤਹਿਤ ਟਰੱਸਟ ਵੱਲੋਂ ਦੇਸ਼ ਖ਼ਾਤਰ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਦੇ ਬੱਚਿਆਂ ਨੂੰ ਸਾਲਾਨਾ 100 ਵਜ਼ੀਫੇ ਦਿੱਤੇ ਜਾਇਆ ਕਰਨਗੇ।ਸਮਾਗਮ ਨੂੰ ਸੰਬੋਧਨ ਕਰਦਿਆਂ ਜਨਰਲ ਰਾਵਤ ਨੇ ਕਿਹਾ ਕਿ ਆਧੁਨਿਕ ਭਾਰਤ ਹਰ ਖੇਤਰ ਵਿਚ ਬੜੀ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਅਜਿਹੇ ਮੌਕੇ ਜ਼ਰੂਰਤ ਹੈ ਕਿ ਨੌਜਵਾਨ ਆਪਣੇ ਆਪ ਵਿਚ ਰਾਸ਼ਟਰੀਅਤਾ ਦਾ ਵਿਕਾਸ ਕਰਨ ਦੇ ਨਾਲ-ਨਾਲ ਫ਼ੌਜ ਦਾ ਹਿੱਸਾ ਬਣਨ ਲਈ ਉਤਸ਼ਾਹ ਦਿਖਾਉਣ। ਭਾਰਤੀ ਫ਼ੌਜ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ।
ਉਨ੍ਹਾਂ ਕਿਹਾ ਕਿ ਭਾਰਤੀ ਰਵਾਇਤਾਂ ਅਤੇ ਸੱਭਿਆਚਾਰਕ ਕਦਰਾਂ ਕੀਮਤਾਂ ਬੇਸ਼ਕੀਮਤੀ ਹਨ ਜਿਨ੍ਹਾਂ ਨੂੰ ਸਾਨੂੰ ਅੱਗੇ ਲਿਜਾਉਣ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਪੱਛਮੀ ਸੱਭਿਆਚਾਰ ਤੋਂ ਬਚਣ ਬਾਰੇ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਅੱਗੇ ਬਹੁਤ ਚੁਣੌਤੀਆਂ ਦਰਪੇਸ਼ ਹਨ ਜਿਨ੍ਹਾਂ ਦਾ ਅਸੀਂ ਇਕੱਠੇ ਹੋ ਕੇ ਮੁਕਾਬਲਾ ਕਰ ਸਕਦੇ ਹਾਂ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …