ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ 6 ਹਫਤਿਆਂ ‘ਚ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਵਾਲੇ ਪਰਵਾਸੀ ਲਾੜਿਆਂ ਦੀ ਲਾਜ਼ਮੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ ‘ਤੇ ਕੇਂਦਰ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ.ਕੌਲ ਤੇ ਕੇ.ਐਮ.ਜੋਸੇਫ਼ ਦੇ ਬੈਂਚ ਨੇ ਛੱਡੀਆਂ ਹੋਈਆਂ ਔਰਤਾਂ ਨੂੰઠਕਾਨੂੰਨੀ, ਵਿੱਤੀ ਮਦਦ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਛੱਡ ਕੇ ਭੱਜੇ ਐਨ.ਆਰ.ਆਈ.ਪਤੀਆਂ ਨੂੰ ਐਫ਼. ਆਈ.ਆਰ. ਦਰਜ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਕਰਨ ਦੀ ਮੰਗ ਸਬੰਧੀ ਅਰਜ਼ੀ ‘ਤੇ ਕੇਂਦਰ ਨੂੰ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਨੂੰ 6 ਹਫ਼ਤਿਆਂ ਵਿਚ ਆਪਣਾ ਜਵਾਬ ਦਾਇਰ ਕਰਨ ਨੂੰ ਕਿਹਾ ਹੈ। ਬੈਂਚ ਨੇ ਕਿਹਾ ਕਿ ਇਹ ਇਸ ਮੁੱਦੇ ‘ਤੇ ਨੀਤੀ ਹੋਣ ਦੀ ਸੰਭਾਵਨਾ ਨੂੰ ਦਰਸਾਏਗਾ। ਹਾਲਾਂਕਿ ਬੈਂਚ ਨੇ ਪਟੀਸ਼ਨਕਰਤਾਵਾਂ ‘ਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ‘ਤੇ ਰੋਕ ਲਗਾ ਦਿੱਤੀ ਹੈ।
ਦੱਸਣਯੋਗ ਹੈ ਕਿ ਔਰਤਾਂ ਦੇ ਇਕ ਸੰਗਠਨ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਦਿਆਂ ਉਨ੍ਹਾਂ ਨੂੰ ਛੱਡ ਕੇ ਜਾਣ ਵਾਲੇ ਪਤੀਆਂ ਦੀ ਲਾਜ਼ਮੀ ਗ੍ਰਿਫ਼ਤਾਰੀ ਅਤੇ ਵਿਦੇਸ਼ਾਂ ਵਿਚ ਕੇਸ ਲੜਨ ਲਈ ਕੌਂਸਲਰ ਮਦਦ ਦੀ ਮੰਗ ਕੀਤੀ ਸੀ। ਔਰਤਾਂ ਵਲੋਂ ਪੇਸ਼ ਹੋਏ ਵਕੀਲ ਸੱਤਿਆ ਮਿਤਰਾ ਨੇ ਆਪਣੀ ਅਰਜ਼ੀ ਵਿਚ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਐਫ਼.ਆਈ.ਆਰ. ਦਰਜ ਹੋਣ ਤੋਂ ਬਾਅਦ ਭਗੌੜੇ ਪਤੀਆਂ ਖ਼ਿਲਾਫ਼ ਤੁਰੰਤ ਲੁਕ ਆਊਟ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …