ਵਿਰੋਧੀ ਧਿਰ ਵਲੋਂ ਸੁਪਰੀਮ ਕੋਰਟ ਦੀ ਅਗਵਾਈ ਹੇਠ ਸੀਬੀਆਈ ਤੋਂ ਜਾਂਚ ਕਰਾਉਣ ਦੀ ਮੰਗ
ਨਵੀਂ ਦਿੱਲੀ : ਆਗਸਤਾ ਵੈਸਟਲੈਂਡ ਹੈਲੀਕਾਪਟਰ ਸੌਦੇ ਵਿਚ ਵੱਢੀ ਦੇ ਮਾਮਲੇ ‘ਤੇ ਰਾਜ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। ਵਿਰੋਧੀ ਮੈਂਬਰਾਂ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਪਰ ਸਰਕਾਰ ਵੱਲੋਂ ਇਸ ‘ਤੇ ਕੋਈ ਭਰੋਸਾ ਨਾ ਦਿੱਤੇ ਜਾਣ ਕਾਰਨ ਕਾਂਗਰਸ ਮੈਂਬਰਾਂ ਨੇ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ।ਵੀਵੀਆਈਪੀ ਹੈਲੀਕਾਪਟਰ ਸੌਦੇ ਵਿਚ ਰਿਸ਼ਵਤ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕਰੀਬ ਸਾਢੇ ਚਾਰ ਘੰਟੇ ਤੱਕ ਚੱਲੀ ਬਹਿਸ ਦੇ ਖ਼ਤਮ ਹੋਣ ‘ਤੇ ਰੱਖਿਆ ਮੰਤਰੀ ਮਨੋਹਰ ਪਰੀਕਰ ਦੇ ਜਵਾਬ ਤੋਂ ਬਾਅਦ ਸੀਪੀਐਮ ਦੇ ਤਪਨ ਕੁਮਾਰ ਸੈਨ ਨੇ ਇਸ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਜਿਸ ਨੂੰ ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਨੇ ਹਮਾਇਤ ਦਿੱਤੀ। ਇਸੇ ਦੌਰਾਨ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਮਾਂ ਸੀਮਾ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ‘ਤੇ ਰੱਖਿਆ ਮੰਤਰੀ ਨੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਤਾਂ ਕਾਂਗਰਸੀ ਮੈਂਬਰ ਸਦਨ ਵਿਚੋਂ ਵਾਕ ਆਊਟ ਕਰ ਗਏ। ਸੰਸਦੀ ਮਾਮਲਿਆਂ ਬਾਰੇ ਮੰਤਰੀ ਐਮ ਵੈਂਕਈਆ ਨਾਇਡੂ ਨੇ ਕਿਹਾ ਕਿ ਸੀਬੀਆਈ ਯੂਪੀਏ ਸਰਕਾਰ ਦੇ ਸਮੇਂ ਤੋਂ ਹੀ ਇਸ ਮਾਮਲੇ ਦੀ ਤਹਿਕੀਕਾਤ ਕਰ ਰਹੀ ਹੈ ਪਰ ਉਸ ਵੇਲੇ ਕਾਂਗਰਸ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਾਉਣ ਦੀ ਮੰਗ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਕਾਫੀ ਜਾਂਚ ਹੋ ਚੁੱਕੀ ਹੈ ਅਤੇ ਸੁਪਰੀਮ ਕੋਰਟ ਤੋਂ ਨਿਗਰਾਨੀ ਕਰਾਉਣ ਦੀ ਕੋਈ ਤੁੱਕ ਨਹੀਂ ਹੈ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …