ਇਸ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 60 ਹੋਈ
ਬ੍ਰਿਟਿਸ਼ ਕੋਲੰਬੀਆ/ਬਿਊਰੋ ਨਿਊਜ਼
ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਦਾ ਖਤਰਾ ਕੈਨੇਡਾ ਵੱਲ ਵਧ ਰਿਹਾ ਹੈ। ਇਸ ਜੰਗਲੀ ਅੱਗ ਦਾ ਨਾਂ ‘ਕੈਂਪ ਫਾਇਰ’ ਰੱਖਿਆ ਗਿਆ ਹੈ।
ਅਮਰੀਕਾ ਵਿਚ ਢਾਈ ਲੱਖ ਤੋਂ ਵਧੇਰੇ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ ਅਤੇ ਤਕਰੀਬਨ 60 ਤੋਂ ਜ਼ਿਆਦਾ ਵਿਅਕਤੀਆਂ ਦੀ ਇੱਥੇ ਮੌਤ ਹੋ ਚੁੱਕੀ ਹੈ।
ਜੇਕਰ ਅੱਗ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾ ਸਕਿਆ ਤਾਂ ਇਹ ਕੈਨੇਡਾ ਨੂੰ ਵੀ ਆਪਣੇ ਸ਼ਿਕੰਜੇ ਵਿਚ ਲੈ ਸਕਦੀ ਹੈ। ਇਸ ਖਤਰੇ ਕਾਰਨ ਕੈਨੇਡੀਅਨ ਵਾਸੀ ਚਿੰਤਾ ‘ਚ ਹਨ।
ਬ੍ਰਿਟਿਸ਼ ਕੋਲੰਬੀਆ ਦੀ ਹਵਾ ਵਿਚ ਕੈਲੀਫੋਰਨੀਆ ਤੋਂ ਆ ਰਹੇ ਧੂੰਏਂ ਦਾ ਪ੍ਰਭਾਵ ਦੇਖਿਆ ਜਾ ਰਿਹਾ ਹੈ। ਏਅਰ ਕੁਆਲਿਟੀ ਚੈੱਕ ਕਰਨ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਥੇ ਅਜੇ ਹਵਾ ‘ਚ ਧੂੰਆਂ ਬਹੁਤ ਘੱਟ ਮਾਤਰਾ ਵਿਚ ਹੈ ਪਰ ਜੇਕਰ ਇਸ ‘ਚ ਵਾਧਾ ਹੋ ਗਿਆ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਲੀਫੋਰਨੀਆ ਤੋਂ ਗਾੜ੍ਹੇ ਧੂੰਏਂ ਦੇ ਗੁਬਾਰ ਉੱਡਦੇ ਨਜ਼ਰ ਆ ਰਹੇ ਹਨ ਅਤੇ ਸਾਹ ਦੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਮਸਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਵਾਲੇ ਅਧਿਕਾਰੀਆਂ ਨੇ ਦੱਸਿਆ ਕਿ ਘੱਟ ਮੀਂਹ ਪੈਣ ਅਤੇ ਖੁਸ਼ਕ ਮੌਸਮ ਕਾਰਨ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਵਧ ਰਹੀਆਂ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …