ਸਾਨੂੰ ਕਸ਼ਮੀਰ ਦੀ ਜ਼ਰੂਰਤ ਨਹੀਂ
ਲੰਡਨ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਦੀ ਮੰਗ ਨਹੀਂ ਕਰਨੀ ਚਾਹੀਦੀ। ਕਿਉਂਕਿ ਉਸ ਕੋਲੋਂ ਆਪਣੇ ਚਾਰ ਸੂਬਿਆਂ ਦੀ ਸੰਭਾਲ ਨਹੀਂ ਹੋ ਰਹੀ। ਅਫਰੀਦੀ ਨੇ ਇਹ ਗੱਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਨਸੀਹਤ ਦਿੰਦੇ ਹੋਏ ਇਕ ਪ੍ਰੈਸ ਕਾਨਫਰੰਸ ਦੌਰਾਨ ਕਹੀ। ਅਫਰੀਕੀ ਨੇ ਇਹ ਵੀ ਕਿਹਾ ਕਿ ਕਸ਼ਮੀਰ ਭਾਰਤ ਨੂੰ ਸੌਪਣ ਦੀ ਜ਼ਰੂਰਤ ਵੀ ਨਹੀਂ ਹੈ ਅਤੇ ਇਸ ਨੂੰ ਅਜ਼ਾਦ ਮੁਲਕ ਬਣਾ ਦੇਣਾ ਚਾਹੀਦਾ ਹੈ, ਜਿਸ ਨਾਲ ਮਾਨਵਤਾ ਜਿੰਦਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਹਰ ਰੋਜ਼ ਮਰ ਰਹੇ ਲੋਕਾਂ ਨੂੰ ਦੇਖ ਕੇ ਦੁੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਅਤੇ ਭਾਰਤ ਵਿਚ ਫੈਲੇ ਅੱਤਵਾਦ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਅਤੇ ਸੰਸਾਰਿਕ ਭਾਈਚਾਰਾ ਵੀ ਵਾਰ-ਵਾਰ ਸਾਡੇ ਦੇਸ਼ ਦੀ ਨਿੰਦਾ ਕਰਦਾ ਹੈ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …