ਪੰਜਾਬੀ ਕਵਿਤਾ ਬਾਰੇ ਸੁਖਮਿੰਦਰ ਰਾਮਪੁਰੀ ਤੇ ਅਮਰਜੀਤ ਕੌਰ ਘੁੰਮਣ ਵਿਚਾਰ ਪੇਸ਼ ਕਰਨਗੇ ਤੇ ਕਵੀ ਦਰਬਾਰ ਹੋਵੇਗਾ
ਬਰੈਂਪਟਨ/ਡਾ. ਝੰਡ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਹੀਨਾਵਾਰ ਸਮਾਗ਼ਮ 21 ਕੋਵੈਂਟਰੀ ਰੋਡ ਸਥਿਤ ਐੱਫ਼.ਬੀ.ਆਈ. ਸਕੂਲ ਵਿਚ ਆਉਂਦੇ ਐਤਵਾਰ 18 ਨਵੰਬਰ ਨੂੰ ਬਾਅਦ ਦੁਪਹਿਰ 1.00 ਵਜੇ ਤੋਂ 4.00 ਵਜੇ ਤੱਕ ਹੋਵੇਗਾ। ਇਸ ਵਿਚ ਉੱਘੇ ਕਵੀ ਸੁਖਮਿੰਦਰ ਰਾਮਪੁਰੀ ਅਤੇ ਪੰਜਾਬ ਤੋਂ ਆਈ ਕਵਿੱਤਰੀ ਅਮਰਜੀਤ ਕੌਰ ਘੁੰਮਣ ਪੰਜਾਬੀ ਕਵਿਤਾ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਉਪਰੰਤ, ਹਾਜ਼ਰੀਨ ਵਿੱਚੋਂ ਵੀ ਇਸ ਵਿਸ਼ੇ ‘ਤੇ ਹੋਣ ਵਾਲੇ ਵਿਚਾਰ-ਵਟਾਂਦਰੇ ਵਿਚ ਭਾਗ ਲਿਆ ਜਾਏਗਾ। ਸਮਾਗ਼ਮ ਦੇ ਦੂਸਰੇ ਭਾਗ ਵਿਚ ਕਵੀ-ਦਰਬਾਰ ਹੋਵੇਗਾ ਜਿਸ ਵਿਚ ਕਵੀਜਨ ਅਤੇ ਗਾਇਕ ਆਪਣੀਆਂ ਰਚਨਾਵਾਂ ਸਾਂਝੀਆਂ ਕਰਨਗੇ। ਸਮੂਹ ਪੰਜਾਬੀ ਪ੍ਰੇਮੀਆਂ ਨੂੰ ਇਸ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 647-300-2525, 905-497-1216 ਜਾਂ 416-904-3500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …