Breaking News
Home / ਕੈਨੇਡਾ / ਸੋਸ਼ਲ ਮੀਡੀਆ ‘ਤੇ ਆ ਰਹੀਆਂ ਰਿਪੋਰਟਾਂ ਪ੍ਰਤੀ ਸੁਚੇਤ ਹੋਈ ਪੀਲ ਪੁਲਿਸ

ਸੋਸ਼ਲ ਮੀਡੀਆ ‘ਤੇ ਆ ਰਹੀਆਂ ਰਿਪੋਰਟਾਂ ਪ੍ਰਤੀ ਸੁਚੇਤ ਹੋਈ ਪੀਲ ਪੁਲਿਸ

ਪੀਲ : ਪੀਲ ਰੀਜ਼ਨਲ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਰਿਪੋਰਟਾਂ ‘ਤੇ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਸੀ ਕਿ ਮਿਸੀਸਾਗਾ ਵਿਚ ਮਹਿਲਾਵਾਂ ਨੂੰ ਹਥਿਆਰ ਦਿਖਾ ਕੇ ਲੁੱਟਿਆ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਇਨ੍ਹਾਂ ਪੋਸਟਸ ਨੂੰ ਪੁਲਿਸ ਨੇ ਧਿਆਨ ਵਿਚ ਲਿਆ ਹੈ। ਪੁਲਿਸ ਦੇ ਜਾਂਚ ਅਧਿਕਾਰੀ ਇਨ੍ਹਾਂ ਸੂਚਨਾਵਾਂ ਦੇ ਮੂਲ ਸਰੋਤਾਂ ਦੀ ਭਾਲ ਕਰ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ ਇਨ੍ਹਾਂ ਜਾਣਕਾਰੀਆਂ ਦੀ ਕਿਸੇ ਵੀ ਤਰ੍ਹਾਂ ਪੁਸ਼ਟੀ ਨਹੀਂ ਹੋ ਸਕੀ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਅਜਿਹੇ ਕਿਸੇ ਵੀ ਅਪਰਾਧ ਦਾ ਸ਼ਿਕਾਰ ਹੋਏ ਹੋਣ ਤਾਂ ਪੁਲਿਸ ਨਾਲ ਸੰਪਰਕ ਕਰਨ। ਪੁਲਿਸ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਸੋਸ਼ਲ ਮੀਡੀਆ ‘ਤੇ ਪੋਸਟ ਪਾਉਣ ਵਾਲੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ 905-453-2121 ਨੰਬਰ ‘ਤੇ ਸੰਪਰਕ ਕਰਨ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …