ਪੀਲ ਰੀਜ਼ਨਲ ਪੁਲਿਸ ਨੇ ਲੋਕਾਂ ਨੂੰ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਵਰਜਿਆ
ਬਰੈਂਪਟਨ : ਬਰੈਂਪਟਨ ਵਿੱਚ ਧੋਖਾਧੜੀ ਦੇ ਮਾਮਲਿਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਪਿਛਲੇ ਸਾਲ 1,957 ਧੋਖਾਧੜੀ ਦੇ ਕੇਸ ਪ੍ਰਾਪਤ ਹੋਏ। ਇਸਦੇ ਮੱਦੇਨਜ਼ਰ ਪੀਲ ਰੀਜ਼ਨਲ ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਲਈ ਆਪਣੀ ਨਿੱਜੀ ਜਾਣਕਾਰੀ ਕਿਸੇ ਨਾਲ ਨਾ ਸਾਂਝੀ ਕਰਨ ਲਈ ਕਿਹਾ ਹੈ। ਇਸ ਤਹਿਤ ਉਨ੍ਹਾਂ ਨੇ ਲੋਕਾਂ ਨੂੰ ਧੋਖਾਧੜੀ ਦੇ ਨਵੇਂ ਰੁਝਾਨਾਂ ਬਾਰੇ ਦੱਸ ਕੇ ਉਨ੍ਹਾਂ ਨੂੰ ਪੀੜਤ ਬਣਨ ਤੋਂ ਬਚਾਅ ਰੱਖਣ ਲਈ ਕਿਹਾ। ਪੁਲਿਸ ਮੁਤਾਬਿਕ ਐਮਰਜੈਂਸੀ ਘਪਲੇ ਅਤੇ ਫੋਨ ਰਾਹੀਂ ਘਪਲੇ ਜ਼ਿਆਦਾ ਵਧੇ ਹਨ। ਐਮਰਜੈਂਸੀ ਘਪਲਿਆਂ ਤਹਿਤ ਪੀੜਤ ਨੂੰ ਸਰਕਾਰੀ ਜਾਂ ਵਿੱਤੀ ਸੰਸਥਾਨ ਦੇ ਪ੍ਰਤੀਨਿਧ ਬਣਕੇ ਫੋਨ ਕਰਕੇ ਬਿੱਲ ਦੇ ਭੁਗਤਾਨ ਦੀ ਆਖਰੀ ਮਿਤੀ ਸਬੰਧੀ ਦੱਸਿਆ ਜਾਂਦਾ ਹੈ। ਜੁਰਮਾਨੇ ਤੋਂ ਬਚਣ ਲਈ ਉਨ੍ਹਾਂ ਤੋਂ ਬੈਂਕਾਂ ਦਾ ਵੇਰਵਾ ਲੈ ਲਿਆ ਜਾਂਦਾ ਹੈ ਅਤੇ ਇਸ ਤਰ੍ਹਾਂ ਲੋਕ ਆਸਾਨੀ ਨਾਲ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤਰ੍ਹਾਂ ਹੀ ਕੈਨੇਡਾ ਰੈਵੇਨਿਊ ਏਜੰਸੀ (ਸੀਆਰਏ) ਜਾਂ ਇਮੀਗ੍ਰੇਸ਼ਨ ਵਿਭਾਗ ਤੋਂ ਫੋਨ ਕਰਕੇ ਪੈਸੇ ਮੰਗੇ ਜਾਂਦੇ ਹਨ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਜੇਲ੍ਹ ਜਾਣ ਜਾਂ ਦੇਸ਼ ਨਿਕਾਲਾ ਦੇਣ ਦੀ ਧਮਕੀ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਹੀ ਲੋਕਾਂ ਨੂੰ ਫੋਨ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੇ ਗ੍ਰਿਫ਼ਤਾਰ ਹੋਣ ਸਬੰਧੀ ਦੱਸਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਛੁਡਾਉਣ ਬਦਲੇ ਪੈਸੇ ਮੰਗੇ ਜਾਂਦੇ ਹਨ।ਪੁਲਿਸ ਨੇ ਲੋਕਾਂ ਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਨੂੰ ਕਿਹਾ ਹੈ ਅਤੇ ਉਨ੍ਹਾਂ ਨੂੰ ਆਪਣੀ ਕਿਸੇ ਵੀ ਤਰ੍ਹਾਂ ਦੀ ਨਿੱਜੀ ਜਾਣਕਾਰੀ ਜਿਵੇਂ ਬੈਂਕ ਖਾਤਾ ਨੰਬਰ, ਬੀਮਾ ਨੰਬਰ, ਪਾਸਪੋਰਟ ਸਬੰਧੀ ਜਾਣਕਾਰੀ ਨਾ ਦੇਣ ਲਈ ਕਿਹਾ ਹੈ। ਲੋਕਾਂ ਨੂੰ ਇਸ ਤਰ੍ਹਾਂ ਦੇ ਫੋਨ ਨਾ ਸੁਣਨ ਅਤੇ ਪ੍ਰਾਪਤ ਹੋਈਆਂ ਈ-ਮੇਲ ਨਾ ਖੋਲ੍ਹਣ ਲਈ ਕਿਹਾ ਗਿਆ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …