ਅਣਗਹਿਲੀ ਵਰਤਣ ਵਾਲਾ ਐੱਸਐੱਚਓ ਮੁਅੱਤਲ
ਬਠਿੰਡਾ : ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਵਿਚ ਅਣਗਹਿਲੀ ਵਰਤਣ ਵਾਲੇ ਥਾਣਾ ਨੰਦਗੜ੍ਹ ਦੇ ਐੱਸਐੱਚਓ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲੰਘੇ ਸ਼ੁੱਕਰਵਾਰ ਸ਼ਾਮ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿੰਡ ਘੁੱਦਾ ਵਿਚ ਇਕ ਅਕਾਲੀ ਆਗੂ ਦੇ ਪੈਟਰੋਲ ਪੰਪ ‘ਤੇ ਰੁਕੇ ਸਨ। ਇਸ ਦੌਰਾਨ ਬਾਦਲ ਪੈਟਰੋਲ ਪੰਪ ‘ਤੇ ਬਣੇ ਕਮਰੇ ਵਿਚ ਆਰਾਮ ਕਰਨ ਲਈ ਚਲੇ ਗਏ। ਇਸ ਦੌਰਾਨ ਹੀ ਸਾਬਕਾ ਮੁੱਖ ਮੰਤਰੀ ਦੇ ਅੰਦਰ ਹੀ ਕਮਰੇ ਵਿਚ ਇਕ ਅਣਪਛਾਤਾ ਵਿਅਕਤੀ ਦਾਖਲ ਹੋ ਗਿਆ। ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਤਾਇਨਾਤ ਐੱਸਪੀ ਹਰਮੀਕ ਸਿੰਘ ਦਿਓਲ ਦੀ ਨਜ਼ਰ ਜਦੋਂ ਉਕਤ ਵਿਅਕਤੀ ‘ਤੇ ਪਈ ਤਾਂ ਉਨ੍ਹਾਂ ਸੁਰੱਖਿਆ ਅਮਲੇ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ‘ਤੇ ਉਸ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਗਿਆ। ਬਾਅਦ ‘ਚ ਪਤਾ ਲੱਗਾ ਕਿ ਉਕਤ ਵਿਅਕਤੀ ਪਾਲੀ ਨੂੰ ਇੰਸਪੈਕਟਰ ਨੇ ਆਪਣੀ ਗੱਡੀ ਲਈ ਡਰਾਈਵਰ ਰੱਖਿਆ ਹੋਇਆ ਹੈ ਤੇ ਜਿਹੜਾ ਪਿਸਤੌਲ ਉਸ ਕੋਲੋਂ ਮਿਲਿਆ ਉਹ ਥਾਣਾ ਨੰਦਗੜ੍ਹ ਦੇ ਐੱਸਐੱਚਓ ਭੁਪਿੰਦਰ ਸਿੰਘ ਦਾ ਹੀ ਸੀ। ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਐੱਸਪੀ ਨੇ ਇਹ ਮਾਮਲਾ ਤਰੁੰਤ ਐੱਸਐੱਸਪੀ ਬਠਿੰਡਾ ਡਾ. ਨਾਨਕ ਸਿੰਘ ਦੇ ਧਿਆਨ ‘ਚ ਲਿਆਂਦਾ ਜਿਨ੍ਹਾਂ ਨੇ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰਨ ਤੋਂ ਬਾਅਦ ਮੁਅੱਤਲ ਕਰ ਦਿੱਤਾ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …