ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ ਕੀਤਾ। ਪਹਿਲੇ ਵਿਸ਼ਵ ਯੁੱਧ ਵਿਚ ਕਾਮਨਵੈਲਥ ਦੇਸ਼ਾਂ ਤੇ ਭਾਰਤੀ ਜਵਾਨਾਂ ਵਲੋਂ ਪਾਏ ਯੋਗਦਾਨ ਸਬੰਧੀ ਯਾਦ ਦਿਵਸ ਮੌਕੇ ਚੰਡੀਗੜ੍ਹ ‘ਚ ਸਮਾਗਮ ਕਰਵਾਇਆ ਗਿਆ, ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਬ੍ਰਿਟਿਸ਼ ਤੇ ਕੈਨੇਡੀਅਨ ਕੌਂਸਲ ਜਨਰਲ ਵੀ ਹਾਜ਼ਰ ਹੋਏ। ਇਸ ਮੌਕੇ ਪਹਿਲੇ ਵਿਸ਼ਵ ਯੁੱਧ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਫੌਜ ઠਸਿਰਫ ਰੈਜੀਮੈਂਟਲ ਮੁਖੀਆਂ ਨੂੰ ਜੁਆਬਦੇਹ ਹੁੰਦੀ ਹੈ ਨਾ ਕਿ ਸਿਆਸੀ ਨਿਜ਼ਾਮ ਦੇ ਇਸ਼ਾਰਿਆਂ ‘ਤੇ ਕੰਮ ਕਰਨਾ ਹੁੰਦਾ ਹੈ।
ਮੁੱਖ ਮੰਤਰੀ ਨੇ ਰੱਖਿਆ ਸੈਨਾਵਾਂ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਦੀ ਮੌਜੂਦਾ ਰੀਤ ਦਾ ਫੌਰੀ ਅੰਤ ਕਰਨ ਦਾ ਸੱਦਾ ਦਿੱਤਾ ਤਾਂ ਕਿ ਫੌਜ ਦੇ ਅਫਸਰ ਤੇ ਸੈਨਿਕ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਅ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਮੁਲਕ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਦੇ ਵਡੇਰੇ ਹਿੱਤਾਂ ਲਈ ਅਤਿ ਲੋੜੀਂਦਾ ਹੈ।
Check Also
ਜਥੇਦਾਰ ਦੀ ਸੇਵਾ ਸੰਭਾਲ ਮੌਕੇ ਹੋਇਆ ਮਰਿਆਦਾ ਦਾ ਵੱਡਾ ਘਾਣ
ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗਿਆਨੀ ਰਘਬੀਰ ਸਿੰਘ ਕੋਲ ਉਠਾਇਆ ਗਿਆ ਇਤਰਾਜ਼ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ …