Breaking News
Home / ਪੰਜਾਬ / ਐਸਜੀਪੀਸੀ ਵਲੋਂ ਡਾ. ਕਿਰਪਾਲ ਸਿੰਘ ਦੀ ਛੁੱਟੀ

ਐਸਜੀਪੀਸੀ ਵਲੋਂ ਡਾ. ਕਿਰਪਾਲ ਸਿੰਘ ਦੀ ਛੁੱਟੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਆਪਣੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਡਾ. ਕਿਰਪਾਲ ਸਿੰਘ ਨੂੰ ਪ੍ਰਾਜੈਕਟ ਦੇ ਕਾਰਜਾਂ ਤੋਂ ਲਾਂਭੇ ਕਰ ਦਿੱਤਾ ਹੈ।
ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ‘ਤੇ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ ਤੋਂ ਬਾਅਦ ਇਹ ਅਹਿਮ ਫੈਸਲਾ ਲਿਆ ਗਿਆ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਇਤਿਹਾਸ ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਘਿਨੌਣੀ ਕਾਰਵਾਈ ਵਿਰੁੱਧ ਸਿੱਖ ਜਗਤ ਵਿਚ ਭਾਰੀ ਰੋਸ ਹੈ ਅਤੇ ਇਤਿਹਾਸ ਤਿਆਰ ਕਰਨ ਵਾਲੀ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਨੇ ਵਿਵਾਦਤ ਇਤਿਹਾਸ ਪ੍ਰਤੀ ਮਾਫੀ ਮੰਗਣ ਦੀ ਥਾਂ ਤਿਆਰ ਇਤਿਹਾਸ ਨੂੰ ਜਾਇਜ਼ ਠਹਿਰਾਇਆ ਹੈ। ਡਾ. ਕਿਰਪਾਲ ਸਿੰਘ ਸਿੱਖ ਇਤਿਹਾਸ ਦੇ ਪੁਰਾਤਨ ਸਰੋਤਾਂ ਨੂੰ ਸੰਪਾਦਤ ਕਰਨ ਦਾ ਕਾਰਜ ਕਰਵਾ ਰਹੇ ਸਨ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸੀ ਵਿਸ਼ੇਸ਼ ਉਪਾਧੀ
ਡਾ. ਕਿਰਪਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ 17 ਫਰਵਰੀ 2014 ਨੂੰ ‘ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਸਨਮਾਨ ਸਿੱਖ ਸਰੋਤ, ਇਤਿਹਾਸਕ ਗ੍ਰੰਥ, ਸੰਪਾਦਨਾ ਪ੍ਰਾਜੈਕਟ ਲਿਖਣ, ਸਿੱਖ ਇਤਿਹਾਸ ਦੀ ਖੋਜ ਕਰਨ ਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵਡਮੁੱਲੀਆਂ ਸੇਵਾਵਾਂ ਨਿਭਾਉਣ ਲਈ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਡਾ. ਕਿਰਪਾਲ ਸਿੰਘ ਹਿਸਟੋਰੀਅਨ ਦੇ ਕੰਮ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਲੋਂ ਪ੍ਰੋ. ਕਿਰਪਾਲ ਸਿੰਘ ਦੇ ਜੀਵਨ ਤੇ ਧਰਮ ਪ੍ਰਚਾਰ ਵਲੋਂ ਵਿਸ਼ੇਸ਼ ਵੀਡੀਓਗ੍ਰਾਫੀ ਰਾਹੀਂ ਇਕ ਘੰਟੇ ਦੀ ਫਿਲਮ ਰਾਹੀਂ ਜੀਵਨ ਕਾਲ ਨੂੰ ਸਮੇਟਿਆ ਗਿਆ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …