16.8 C
Toronto
Tuesday, September 15, 2026
spot_img
Homeਪੰਜਾਬਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ : ਭਗਵੰਤ ਮਾਨ

ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ : ਭਗਵੰਤ ਮਾਨ

ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ : ਭਗਵੰਤ ਮਾਨਅੰਮ੍ਰਿਤਸਰ : ਸੰਸਦ ਮੈਂਬਰ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਆਖਿਆ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਅਹਿਮ ਹੈ। ਵਿਚਾਰਾਂ ਦੇ ਵਖਰੇਵੇਂ ਹੋਣਾ ਚੰਗੀ ਗੱਲ ਹੈ ਪਰ ਇਹ ਵਖਰੇਵੇਂ ਪਾਰਟੀ ਦੇ ਅੰਦਰ ਬੈਠ ਕੇ ਹੀ ਹੱਲ ਕੀਤੇ ਜਾਣੇ ਚਾਹੀਦੇ ਹਨ। ਉਹ ਇਥੇ ਪਾਰਟੀ ਦਫ਼ਤਰ ਦੇ ਉਦਘਾਟਨ ਲਈ ਆਏ ਸਨ।
ਪਾਰਟੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸਿੰਘ ਸੰਧੂ ਖਿਲਾਫ਼ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਇਸ ਕਾਰਵਾਈ ਨੂੰ ਦਰੁਸਤ ਦੱਸਦਿਆਂ ਆਖਿਆ ਕਿ ਪਾਰਟੀ ਜਾਂ ਪਰਿਵਾਰ ਨੂੰ ਕਾਇਮ ਰੱਖਣ ਲਈ ਉਸ ਵਿਚ ਅਨੁਸ਼ਾਸਨ ਨੂੰ ਬਣਾਈ ਰੱਖਣਾ ਜ਼ਰੂਰੀ ਹੈ ਅਤੇ ਅਨੁਸ਼ਾਸਨ ਹਰੇਕ ‘ਤੇ ਲਾਗੂ ਹੁੰਦਾ ਹੈ। ‘ਆਪ’ ਬਾਗੀਆਂ ਵੱਲੋਂ ਸੂਬੇ ਵਿਚ ਤੀਜਾ ਗੱਠਜੋੜ ਬਣਾਉਣ ਦੇ ਦਿੱਤੇ ਗਏ ਸੰਕੇਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਹਰੇਕ ਨੂੰ ਪਾਰਟੀ ਬਣਾਉਣ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਇਸ ਪ੍ਰਸਤਾਵਿਤ ਤੀਜੇ ਗਠਜੋੜ ਨੂੰ ‘ਆਪ’ ਲਈ ਚੁਣੌਤੀ ਮੰਨਣ ਤੋਂ ਇਨਕਾਰ ਕੀਤਾ। ਖਹਿਰਾ ਅਤੇ ਸੰਧੂ ਖ਼ਿਲਾਫ਼ ਹੋਈ ਅਨੁਸ਼ਾਸਨੀ ਕਾਰਵਾਈ ਪਿੱਛੇ ਭਗਵੰਤ ਮਾਨ ਦਾ ਹੱਥ ਹੋਣ ਪਿੱਛੇ ਲੱਗ ਰਹੇ ਦੋਸ਼ਾਂ ਬਾਰੇ ਉਨ੍ਹਾਂ ਆਖਿਆ ਕਿ ਜੇਕਰ ਕੋਈ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ ਜਾਂ ਪਾਰਟੀ ਵਿਚ ਸ਼ਾਮਲ ਹੁੰਦਾ ਹੈ ਤਾਂ ਭਗਵੰਤ ਮਾਨ ਨੂੰ ਹੀ ਦੋਸ਼ੀ ਠਹਿਰਾਇਆ ਜਾਂਦਾ ਹੈ।
ਜਦੋਂਕਿ ਉਹ ਚਾਹੁੰਦੇ ਹਨ ਕਿ ਸਾਰਾ ਪੰਜਾਬ ਪਾਰਟੀ ਵਿਚ ਸ਼ਾਮਲ ਹੋਵੇ ਅਤੇ ਪੰਜਾਬ ਨੂੰ ਮੁੜ ਇਕ ਰੰਗਲਾ ਪੰਜਾਬ ਬਣਾਇਆ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਕਨਵੀਨਰ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ਹਾਜ਼ਰ ਸਨ।

RELATED ARTICLES
POPULAR POSTS