25.6 C
Toronto
Friday, August 14, 2026
spot_img
Homeਪੰਜਾਬਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਵੀ ਉਠਾਇਆ

ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਵੀ ਉਠਾਇਆ

ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਵੀ ਉਠਾਇਆਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਹਿਬ ਤੱਕ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਦਾ ਧਾਰਮਿਕ ਸਥਾਨ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜ਼ਾਰਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਸਾਹਿਬ ਤੱਕ ਲਾਂਘੇ ਨੂੰ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਾਰ-ਵਾਰ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ।

RELATED ARTICLES
POPULAR POSTS