23 ਵਿਅਕਤੀਆਂ ਦੀ ਮੌਤ, 81 ਹਜ਼ਾਰ ਵਿਅਕਤੀਆਂ ਨੂੰ ਰਾਹਤ ਕੈਂਪਾਂ ‘ਚ ਭੇਜਿਆ
ਚੇਨਈ/ਬਿਊਰੋ ਨਿਊਜ਼
ਚੱਕਰਵਾਤੀ ਤੂਫਾਨ ‘ਗਾਜ਼ਾ’ ਲੰਘੀ ਰਾਤ ਤਾਮਿਲਨਾਡੂ ਦੇ ਨਾਗਪਟਨਮ ਦੇ ਤਟ ਨਾਲ ਟਕਰਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਸਮੇਂ ਤੂਫਾਨੀ ਹਵਾਵਾਂ ਦੀ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਸੀ। ਗਾਜਾ ਦੇ ਅਸਰ ਨਾਲ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੁੱਖ ਮੰਤਰੀ ਪਲਾਨੀਸਾਮੀ ਨੇ ਦੱਸਿਆ ਕਿ ਇਸ ਤੂਫਾਨ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 81 ਹਜ਼ਾਰ ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿਚ ਭੇਜ ਦਿੱਤਾ ਗਿਆ ਹੈ। ਤੇਜ਼ ਹਵਾਵਾਂ ਅਤੇ ਮੀਂਹ ਕਰਕੇ ਬਿਜਲੀ ਦੇ ਖੰਭੇ ਅਤੇ ਦਰੱਖਤ ਜੜ੍ਹਾਂ ਤੋਂ ਉਖੜ ਗਏ। ਕਈ ਇਲਾਕਿਆਂ ਵਿਚ ਬਿਜਲੀ ਪੂਰੀ ਤਰ੍ਹਾਂ ਨਾਲ ਬੰਦ ਹੋ ਗਈ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …