12 ਲੱਖ ਰੁਪਏ ਦਾ ਕਰਜ਼ਈ ਸੀ ਕਿਸਾਨ ਗੁਰਦੀਪ ਸਿੰਘ
ਬਰਨਾਲਾ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਹਰ ਰੋਜ਼ ਕੋਈ ਨਾ ਕੋਈ ਕਿਸਾਨ ਕਰਜ਼ੇ ਦਾ ਬੋਝ ਨਾ ਸਹਾਰਦਿਆਂ ਖੁਦਕੁਸ਼ੀ ਦਾ ਰਸਤਾ ਅਖਤਿਆਰ ਕਰਦਾ ਹੈ। ਇਸਦੇ ਚੱਲਦਿਆਂ ਬਰਨਾਲਾ ਵਿਚ ਪੈਂਦੇ ਪਿੰਡ ਕੋਠੇ ਸੁਰਜੀਤ ਪੁਰਾ ਦੇ ਕਿਸਾਨ ਗੁਰਦੀਪ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਉਮਰ 38 ਸਾਲ ਸੀ। ਮ੍ਰਿਤਕ ਗੁਰਦੀਪ ਸਿੰਘ ਦੇ ਭਰਾ ਵਕੀਲ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਡੇਢ ਏਕੜ ਦੀ ਖੇਤੀ ਕਰਨ ਦੇ ਨਾਲ ਮੱਝਾਂ ਦਾ ਵਪਾਰ ਵੀ ਕਰਦਾ ਸੀ। ਉਸ ਦੇ ਸਿਰ ਕਰੀਬ 12 ਲੱਖ ਰੁਪਏ ਦਾ ਕਰਜ਼ਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …