ਅੰਮ੍ਰਿਤਸਰ/ਬਿਊਰੋ ਨਿਊਜ਼
ਬਾਲੀਵੁਡ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਦੇ ਇਟਲੀ ਵਿਚ ਹੋਏ ਵਿਆਹ ਸਮਾਗਮ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਇਕ ਹੋਟਲ ਵਿਚ ਲਿਜਾਣ ‘ਤੇ ਉੱਥੋਂ ਦੇ ਸਿੱਖ ਭਾਈਚਾਰੇ ਨੇ ਇਤਰਾਜ਼ ਉਠਾਇਆ ਹੈ। ਇਕ ਦਿਨ ਵਿਆਹ ਸਮਾਗਮ ਕੋਂਕਣੀ ਰੀਤੀ ਰਿਵਾਜ਼ ਮੁਤਾਬਕ ਅਤੇ ਦੂਜੇ ਦਿਨ ਸਿੰਧੀ ਰੀਤੀ ਰਿਵਾਜ਼ ਮੁਤਾਬਕ ਕੀਤਾ ਗਿਆ। ਸਿੰਧੀ ਰੀਤੀ ਰਿਵਾਜ਼ ਮੁਤਾਬਕ ਦੋਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਲਾਵਾਂ ਫੇਰੇ ਲਏ ਅਤੇ ਸਿੱਖ ਰੀਤੀ ਰਿਵਾਜ਼ਾਂ ਮੁਤਾਬਕ ਅਨੰਦ ਕਾਰਜ ਹੋਇਆ ਸੀ।
ਵਿਆਹ ਸਮਾਗਮ ਤੋਂ ਬਾਅਦ ਜਦੋਂ ਇਟਲੀ ਵਸਦੇ ਕੁਝ ਸਿੱਖਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਵਿਆਹ ਸਮਾਗਮ ਲਈ ਹੋਟਲ ਵਿਚ ਲਿਜਾਇਆ ਗਿਆ ਹੈ ਤਾਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਮੁਤਾਬਕ ਇਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੰਦਿਆਂ ਇਸ ‘ਤੇ ਇਤਰਾਜ਼ ਕੀਤਾ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਪੱਤਰ ਮਿਲਦਾ ਹੈ ਤਾਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰਨ ਮਗਰੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਸਕਦੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …