ਜਲੰਧਰ ‘ਚ ਨਸ਼ੇ ਦੀ ਸਪਲਾਈ ਕਰਨ ਆਇਆ ਸੀ ਮੁਲਜ਼ਮ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੁਲਿਸ ਨੇ ਅੱਜ ਅਫਰੀਕੀ ਮੂਲ ਦੇ ਇਕ ਨੌਜਵਾਨ ਨੂੰ ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ ਸਾਢੇ ਸੱਤ ਕਰੋੜ ਦੱਸੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨਾਈਜੀਰੀਅਨ ਨੌਜਵਾਨ ਨੇ ਇਸ ਨਸ਼ੇ ਨੂੰ ਥੋੜ੍ਹਾ-ਥੋੜ੍ਹਾ ਕਰਕੇ ਵੇਚਣਾ ਸੀ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਮਕਸੂਦਾਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਨਾਈਜਰੀਅਨ ਨੌਜਵਾਨ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਕੈਲਵਿਨ ਅਮਾਸ ਵਜੋਂ ਹੋਈ ਹੈ। ਮੁਲਜ਼ਮ ਕੈਲਵਿਨ ਜ਼ਿਆਦਾ ਸਮਾਂ ਦਿੱਲੀ ਵਿੱਚ ਰਹਿੰਦਾ ਸੀ ਅਤੇ ਜਲੰਧਰ ਹੈਰੋਇਨ ਦੀ ਸਪਲਾਈ ਦੇਣ ਆਇਆ ਸੀ। ਪੁਲਿਸ ਵੱਲੋਂ ਪੁੱਛਗਿਛ ਵਿੱਚ ਉਸ ਨੇ ਦੱਸਿਆ ਹੈ ਕਿ ਸਾਲ 2016 ਵਿੱਚ ਆਪਣੇ ਭਰਾ ਦਾ ਇਲਾਜ ਕਰਵਾਉਣ ਉਹ ਭਾਰਤ ਆਇਆ ਸੀ ਅਤੇ ਉਸ ਤੋਂ ਬਾਅਦ ਇੱਥੇ ਹੀ ਰਹਿ ਰਿਹਾ ਹੈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …