Breaking News
Home / ਪੰਜਾਬ / ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦਾ ਦਿਹਾਂਤ

ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦਾ ਦਿਹਾਂਤ

ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਪ੍ਰਗਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਕਰਨਪਾਲ ਸਿੰਘ ਸੇਖੋਂ ਨੇ ਮਿਸਰ ਵਿਚ ਆਸਵਾਂ ਮਿਲਟਰੀ ਹਸਪਤਾਲ ਵਿਚ ਆਖ਼ਰੀ ਸਾਹ ਲਏ। ਉਹ 62 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਵਿਚੋਂ ਇਕ ਸਨ। ਕਰਨਪਾਲ ਸੇਖੋਂ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੇਖੋਂ ਦੇ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਬਹੁਤ ਵੱਡਾ ਘਾਟਾ ਪਿਆ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …