Breaking News
Home / ਪੰਜਾਬ / ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪੂਰੇ ਫੌਜੀ ਸਨਮਾਨਾਂ ਨਾਲ ਹੋਇਆ ਸਸਕਾਰ

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪੂਰੇ ਫੌਜੀ ਸਨਮਾਨਾਂ ਨਾਲ ਹੋਇਆ ਸਸਕਾਰ

ਭਾਰਤੀ ਫੌਜ ‘ਚ ਸ਼ਾਨਦਾਰ ਸੇਵਾਵਾਂ ਲਈ ਚਾਂਦਪੁਰੀ ਨੂੰ ਮਿਲਿਆ ਸੀ ਮਹਾਂਵੀਰ ਚੱਕਰ
ਚੰਡੀਗੜ੍ਹ/ਬਿਊਰੋ ਨਿਊਜ਼
1971 ਦੀ ਭਾਰਤ-ਪਾਕਿ ਜੰਗ ਵਿਚ ਲੌਂਗੇਵਾਲਾ ਮੋਰਚੇ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਭਾਰਤ ਦੇ ਇਸ ਮਹਾਨ ਯੋਧੇ ਦਾ ਅੱਜ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਕੁਲਦੀਪ ਸਿੰਘ ਚਾਂਦਪੁਰੀ ਨੂੰ ਉਨ੍ਹਾਂ ਦੇ ਵੱਡੇ ਬੇਟੇ ਨੇ ਮੁੱਖ ਅਗਨੀ ਦਿੱਤੀ। ਕੁਲਦੀਪ ਸਿੰਘ ਚਾਂਦਪੁਰੀ ਦੇ ਅੰਤਿਮ ਸਸਕਾਰ ਮੌਕੇ ਹਰ ਕਿਸੇ ਦੀਆਂ ਅੱਖਾਂ ਨਮ ਸਨ। ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਕੁਲਦੀਪ ਸਿੰਘ ਚਾਂਦਪੁਰੀ ਨੂੰ ਲੌਂਗੇਵਾਲਾ ਮੋਰਚੇ ‘ਤੇ ਹੋਈ ਲੜਾਈ ਦਾ ਹੀਰੋ ਮੰਨਿਆ ਜਾਂਦਾ ਹੈ। ਭਾਰਤੀ ਫੌਜ ਵਿਚ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਨੂੰ ਮਹਾਂਵੀਰ ਚੱਕਰ ਨਾਲ ਨਵਾਜਿਆ ਗਿਆ ਸੀ। ਲੌਂਗੇਵਾਲਾ ਦੀ ਲੜਾਈ ਦੇ ਬਿਰਤਾਂਤ ‘ਤੇ ਫਿਲਮ ‘ਬਾਰਡਰ’ ਬਣੀ ਸੀ ਜਿਸ ਵਿਚ ਅਦਾਕਾਰ ਸਨੀ ਦਿਓਲ ਨੇ ਬ੍ਰਿਗੇਡੀਅਰ ਚਾਂਦਪੁਰੀ ਦਾ ਕਿਰਦਾਰ ਨਿਭਾਇਆ ਸੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …