Breaking News
Home / ਪੰਜਾਬ / ਬੇਅਦਬੀ ਮਾਮਲਿਆਂ ਸਬੰਧੀ ਐਸਆਈਟੀ ਨੇ ਸੁਖਬੀਰ ਬਾਦਲ ਕੋਲੋਂ ਕੀਤੀ ਪੁੱਛਗਿੱਛ

ਬੇਅਦਬੀ ਮਾਮਲਿਆਂ ਸਬੰਧੀ ਐਸਆਈਟੀ ਨੇ ਸੁਖਬੀਰ ਬਾਦਲ ਕੋਲੋਂ ਕੀਤੀ ਪੁੱਛਗਿੱਛ

ਸੁਖਬੀਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਵਾਂਗ ਹੀ ਜਾਂਚ ਨੂੰ ਦੱਸਿਆ ਫਰਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਚੰਡੀਗੜ੍ਹ ‘ਚ ਪੁੱਛਗਿੱਛ ਕੀਤੀ। ਐਸਆਈਟੀ ਨੇ ਸੁਖਬੀਰ ਬਾਦਲ ਕੋਲੋਂ ਅੱਧਾ ਘੰਟਾ ਸਵਾਲ ਪੁੱਛੇ। ਯਾਦ ਰਹੇ ਕਿ ਲੰਘੀ 16 ਨਵੰਬਰ ਨੂੰ ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਇਨ੍ਹਾਂ ਹੀ ਮਾਮਲਿਆਂ ਸਬੰਧੀ ਪੁੱਛਗਿੱਛ ਹੋਈ ਸੀ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਕੋਲੋਂ 21 ਨਵੰਬਰ ਨੂੰ ਪੁੱਛਗਿੱਛ ਹੋਣੀ ਹੈ।
ਸੁਖਬੀਰ ਬਾਦਲ ਨੇ ਵੀ ਪ੍ਰਕਾਸ਼ ਸਿੰਘ ਬਾਦਲ ਵਾਂਗ ਹੀ ਇਸ ਜਾਂਚ ਨੂੰ ਸਿਰਫ ਫਰਜ਼ੀ ਹੀ ਦੱਸਿਆ। ਜਾਂਚ ਦੌਰਾਨ ਜਦੋਂ ਸੁਖਬੀਰ ਬਾਦਲ ਨੂੰ ਪੁੱਛਿਆ ਗਿਆ ਕਿ ਕੀ ਉਹ ਮੁੰਬਈ ਵਿਚ ਅਕਸ਼ੇ ਕੁਮਾਰ ਨੂੰ ਮਿਲੇ ਸੀ ਤਾਂ ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਪੰਜਾਬ ਤੋਂ ਬਾਹਰ ਅਕਸ਼ੈ ਕੁਮਾਰ ਨੂੰ ਮਿਲਿਆ ਹੀ ਨਹੀਂ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਜੇਕਰ ਤੁਸੀਂ ਐਕਟਰਾਂ ਦੇ ਪਿੱਛੇ ਗਏ ਤਾਂ ਇਸ ਤਰ੍ਹਾਂ ਕੋਈ ਵੀ ਐਕਟਰ ਪੰਜਾਬ ਨਹੀਂ ਆਵੇਗਾ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …