9.4 C
Toronto
Friday, November 7, 2025
spot_img
Homeਪੰਜਾਬਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਧਮਾਕੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ...

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਧਮਾਕੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਮੁਆਵਜ਼ੇ ਦੀ ਕੀਤੀ ਮੰਗ

ਹਮਲੇ ਨੂੰ ਦੱਸਿਆ ਪੰਜਾਬ ਸਰਕਾਰ ਦੀ ਅਣਗਹਿਲੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਅੰਮ੍ਰਿਤਸਰ ‘ਚ ਵਾਪਰੀ ਗਰਨੇਡ ਹਮਲੇ ਦੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਭਗਵੰਤ ਮਾਨ, ਪ੍ਰੋ. ਸਾਧੂ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਦਤਰ ਹੋ ਚੁੱਕੀ ਹੈ। ‘ਆਪ’ ਆਗੂਆਂ ਨੇ ਇਸ ਹਮਲੇ ਨੂੰ ਕੈਪਟਨ ਸਰਕਾਰ ਦੀ ਅਣਗਹਿਲੀ ਕਰਾਰ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਦੀ ਮੰਗ ਕੀਤੀ ਹੈ।
ਐਚ ਐਸ ਫੂਲਕਾ ਵੱਲੋਂ ਦਿੱਤੇ ਬਿਆਨ ਸਬੰਧੀ ਅਮਨ ਅਰੋੜਾ ਨੇ ਕਿਹਾ ਕਿ ਫੂਲਕਾ ਨੇ ਇਸ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫੂਲਕਾ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਵੱਲੋਂ ਜਾਣੇ-ਅਣਜਾਣੇ ਦਿੱਤੇ ਜਾਣ ਵਾਲੇ ਇਸ ਤਰ੍ਹਾਂ ਦੇ ਗੈਰ ਜ਼ਰੂਰੀ ਬਿਆਨਾਂ ਦਾ ਸਮਰਥਨ ਨਹੀਂ ਕਰਦੀ।

RELATED ARTICLES
POPULAR POSTS