ਹੁਣ ਮੰਗੀ ਮੁਆਫੀ, ਕਿਹਾ-ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਹੋਏ ਧਮਾਕੇ ਸਬੰਧੀ ਐਚ ਐਸ ਫੂਲਕਾ ਨੇ ਆਪਣੇ ਵਿਵਾਦਤ ਬਿਆਨ ਲਈ ਮੁਆਫੀ ਮੰਗ ਲਈ ਹੈ। ਫੂਲਕਾ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਸਤਸੰਗ ਮੌਕੇ ਹੋਏ ਧਮਾਕੇ ਪਿੱਛੇ ਫੌਜ ਮੁਖੀ ਬਿਪਿਨ ਰਾਵਤ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਬਿਆਨਾਂ ਨੂੰ ਸੱਚ ਸਾਬਤ ਕਰਨ ਲਈ ਕੀ ਪਤਾ ਫੌਜ ਮੁਖੀ ਨੇ ਖ਼ੁਦ ਹੀ ਹਮਲਾ ਨਾ ਕਰਵਾ ਦਿੱਤਾ ਹੋਏ? ਫੂਲਕਾ ਦੇ ਇਸ ਬਿਆਨ ਤੋਂ ਬਾਅਦ ਚਰਚਾ ਦਾ ਮਾਹੌਲ ਬਣ ਗਿਆ ਅਤੇ ਫੂਲਕਾ ਨੂੰ ਮੁਆਫੀ ਮੰਗਣੀ ਪਈ ਹੈ। ਫੂਲਕਾ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਸੀ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਵਿੱਚ ਹਿੰਸਾ ਭੜਕਾਉਣ ਦੀ ਫਿਰਾਕ ਵਿੱਚ ਹਨ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …