ਨਿਰੰਕਾਰੀ ਭਵਨ ਵਿਚ ਸਤਸੰਗ ਮੌਕੇ ਸੁੱਟਿਆ ਗ੍ਰਨੇਡ
3 ਵਿਅਕਤੀਆਂ ਦੀ ਮੌਤ, 22 ਜ਼ਖ਼ਮੀ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੀੜਤਾਂ ਨਾਲ ਵੰਡਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਲਈ ਨੌਕਰੀਆਂ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਨੇੜਲੇ ਪਿੰਡ ਅਦਲੀਵਾਲ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਨਿਰੰਕਾਰੀ ਭਵਨ ਵਿਚ ਚੱਲ ਰਹੇ ਸਤਿਸੰਗ ਦੌਰਾਨ ਗ੍ਰਨੇਡ ਹਮਲੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖ਼ਮੀ ਹੋ ਗਏ। ਗ੍ਰਨੇਡ ਧਮਾਕੇ ਵਿਚ ਮਾਰੇ ਗਏ ਵਿਅਕਤੀਆਂ ਦੀ ਸ਼ਨਾਖ਼ਤ ਸੰਦੀਪ ਸਿੰਘ ਵਾਸੀ ਰਾਜਾਸਾਂਸੀ, ਸੁਖਦੇਵ ਸਿੰਘ ਵਾਸੀ ਪਿੰਡ ਮੀਰਾਂਕੋਟ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਬੱਗਾ ਕਲਾਂ ਵਜੋਂ ਹੋਈ ਹੈ। ਹਮਲਾਵਰ ਗ੍ਰਨੇਡ ਸੁੱਟ ਕੇ ਮੌਕੇ ‘ਤੇ ਭੱਜਣ ਵਿਚ ਸਫਲ ਹੋ ਗਏ। ਪੰਜਾਬ ਵਿਚ ਜਾਰੀ ਕੀਤੇ ਅਲਰਟ ਤੋਂ ਬਾਅਦ ਇਹੋ ਜਿਹੀਆਂ ਘਟਨਾਵਾਂ ਵਾਪਰਨੀਆਂ ਚਿੰਤਾ ਦਾ ਵਿਸ਼ਾ ਹੈ। ਗ੍ਰਨੇਡ ਹਮਲੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਕੈਪਟਨ ਅਮਰਿੰਦਰ ਸਿੰਘ ਅੱਜ ਗੁਰੂ ਨਾਨਕ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਨਵਜੋਤ ਸਿੱਧੂ ਤੇ ਸੁਨੀਲ ਜਾਖੜ ਵੀ ਸਨ। ਕੈਪਟਨ ਅਮਰਿੰਦਰ ਨੇ ਧਮਾਕੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਅਤੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …