ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਵਲੋਂ ਭਾਰਤੀ ਫੌਜ ਮੁਖੀ ਖਿਲਾਫ ਦਿੱਤੇ ਬਿਆਨ ਦਾ ਵਿਰੋਧ ਅਜੇ ਵੀ ਜਾਰੀ ਹੈ, ਪਰ ਫੂਲਕਾ ਨੇ ਇਸ ਸਬੰਧੀ ਮੁਆਫੀ ਵੀ ਮੰਗ ਲਈ ਹੈ। ਕਾਂਗਰਸੀ ਵਿਧਾਇਕਾਂ ਨੇ ਪੁਲਿਸ ਨੂੰ ਸ਼ਿਕਾਇਤ ਪੱਤਰ ਦੇ ਕੇ ਫੂਲਕਾ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਹ ਸ਼ਿਕਾਇਤ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਦਿੱਤੀ ਗਈ ਹੈ। ਧਿਆਨ ਰਹੇ ਕਿ ਫੂਲਕਾ ਨੇ ਨਿਰੰਕਾਰੀ ਸਤਿਸੰਗ ਭਵਨ ‘ਤੇ ਹੋਏ ਹਮਲੇ ਸਬੰਧੀ ਕਿਹਾ ਸੀ ਕਿ ਹੋ ਸਕਦਾ ਹੈ ਕਿ ਇਹ ਹਮਲਾ ਫੌਜ ਮੁਖੀ ਨੇ ਹੀ ਕਰਵਾਇਆ ਹੋਵੇ।
Check Also
ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ
ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …