ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਟੈਲੀਸਕੋਪ ਲੱਗੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਕੇਂਦਰ ਸਰਕਾਰ ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ ਜਾਰੀ ਕਰੇਗੀ। ਇਹ ਫੈਸਲਾ ਕੇਂਦਰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਬਣਾਈ ਗਈ ਕੌਮੀ ਅਮਲ ਕਮੇਟੀ ਦੀ ਬੈਠਕ ਤੋਂ ਬਾਅਦ ਕੀਤਾ ਗਿਆ। ਇਸ ਬੈਠਕ ਵਿਚ ਪੰਜਾਬ ਸਰਕਾਰ ਵਲੋਂ ਨਵਜੋਤ ਸਿੰਘ ਸਿੱਧੂ ਤੇ ਰਾਜਪਾਲ ਵੀਪੀ ਸਿੰਘ ਬਦਨੌਰ ਸ਼ਾਮਲ ਹੋਏ ਸਨ। ਕੇਂਦਰ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਭਾਰਤ-ਪਾਕਿ ਸਰਹੱਦ ‘ਤੇ ਜ਼ਿਆਦਾ ਸਮਰੱਥਾ ਵਾਲੀ ਟੈਲੀਸਕੋਪ ਲਗਾਈ ਜਾਵੇਗੀ ਤਾਂ ਕਿ ਸ਼ਰਧਾਲੂ ਸਰਹੱਦ ਦੇ ਉਸ ਪਾਰ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਰ ਦੇ ਦਰਸ਼ਨ ਕਰ ਸਕਣ। ਇਸੇ ਤਰ੍ਹਾਂ ਐਸਜੀਪੀਸੀ ਵਲੋਂ ਵੀ ਪ੍ਰਕਾਸ਼ ਪੁਰਬ ਮੌਕੇ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ ਜਾਣਗੇ, ਜੋ 24 ਨਵੰਬਰ ਤੋਂ ਆਮ ਸਿੱਖ ਸੰਗਤ ਨੂੰ ਮਿਲ ਸਕਣਗੇ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …