14 C
Toronto
Friday, September 25, 2026
spot_img
Homeਪੰਜਾਬਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾਬਾਦਲਾਂ ਕੋਲੋਂ ਦੁਬਾਰਾ ਫਿਰ ਹੋਵੇ ਪੁੱਛਗਿੱਛ
ਚੰਡੀਗੜ੍ਹ /ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਕੋਲੋਂ ਪੰਜਾਬ ਸਰਕਾਰ ਨੂੰ ਦੁਬਾਰਾ ਪੁੱਛਗਿੱਛ ਕਰਨੀ ਚਾਹੀਦੀ ਹੈ। ਇਹ ਕਹਿਣਾ ਹੈ ਕੈਪਟਨ ਅਮਰਿੰਦਰ ਸਰਕਾਰ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ। ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚੋਂ ਅਕਾਲੀ ਜਦੋਂ ਵੀ ਬਾਹਰ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬੀਆਂ ਦੀ ਯਾਦ ਆਉਂਦੀ ਹੈ ਅਤੇ ਤਾਂ ਹੀ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਕਾਲੇ ਦਿਨ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਪੁੱਛਗਿੱਛ ਬਾਦਲਾਂ ਤੋਂ ਕੀਤੀ ਗਈ ਹੈ, ਉਹ ਕਾਫੀ ਨਹੀਂ ਹੈ, ਇਸ ਲਈ ਉਨ੍ਹਾਂ ਤੋਂ ਦੁਬਾਰਾ ਪੁੱਛਗਿੱਛ ਹੋਣੀ ਚਾਹੀਦੀ ਹੈ। ਧਿਆਨ ਰਹੇ ਕਿ ਬੇਅਦਬੀ ਅਤੇ ਪੁਲਿਸ ਗੋਲੀ ਕਾਂਡ ਦੇ ਮਾਮਲਿਆਂ ਬਾਰੇ ਲੰਘੀ 16 ਨਵੰਬਰ ਨੂੰ ਪ੍ਰਕਾਸ਼ ਸਿੰਘ ਬਾਦਲ, 19 ਨਵੰਬਰ ਨੂੰ ਸੁਖਬੀਰ ਬਾਦਲ ਕੋਲੋਂ ਐਸਆਈਟੀ ਨੇ ਪੁੱਛਗਿੱਛ ਕੀਤੀ ਅਤੇ ਫਿਲਮ ਅਦਾਕਾਰ ਅਕਸ਼ੇ ਕੁਮਾਰ ਕੋਲੋਂ ਭਲਕੇ 21 ਨਵੰਬਰ ਨੂੰ ਪੁੱਛਗਿੱਛ ਕੀਤੀ ਜਾਣੀ ਹੈ।

RELATED ARTICLES
POPULAR POSTS