2.2 C
Toronto
Sunday, May 3, 2026
spot_img
Homeਪੰਜਾਬਹਿੰਸਕ ਘਟਨਾਵਾਂ ਨੂੰ ਲੈ ਕੇ ਖਹਿਰਾ ਨੇ ਵਾਈਟ ਪੇਪਰ ਜਾਰੀ ਕਰਨ ਦੀ...

ਹਿੰਸਕ ਘਟਨਾਵਾਂ ਨੂੰ ਲੈ ਕੇ ਖਹਿਰਾ ਨੇ ਵਾਈਟ ਪੇਪਰ ਜਾਰੀ ਕਰਨ ਦੀ ਕੀਤੀ ਮੰਗ

ਕਿਹਾ-ਵੋਟਾਂ ਤੋਂ ਪਹਿਲਾਂ ਹੀ ਬੰਬ ਧਮਾਕੇ ਵਰਗੀਆਂ ਘਟਨਾਵਾਂ ਕਿਉਂ ਹੁੰਦੀਆਂ ਹਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਐਮ.ਪੀ. ਰਵਨੀਤ ਸਿੰਘ ਬਿੱਟੂ ਗਰਨੇਡ ਹਮਲੇ ਬਾਰੇ ਵੱਖ ਵੱਖ ਬਿਆਨ ਦੇ ਰਹੇ ਹਨ। ਖਹਿਰਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਹੀ ਬੰਬ ਧਮਾਕੇ ਜਾਂ ਅਜਿਹੀਆਂ ਕਾਰਵਾਈਆਂ ਕਿਉਂ ਹੁੰਦੀਆਂ ਹਨ। ਇਸ ਦੇ ਨਾਲ ਹੀ ਖਹਿਰਾ ਨੇ ਕਿਹਾ ਕਿ ਇਸ ਬਾਰੇ ਸਰਕਾਰਾਂ ਨੂੰ ਲੋਕਾਂ ਸਾਹਮਣੇ ਸੱਚ ਲਿਆਉਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਦੱਸਿਆ ਕਿ ਦਸੰਬਰ ਮਹੀਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਹਿਤੈਸ਼ੀਆਂ ਅਤੇ ਹਮ ਖਿਆਲੀ ਪਾਰਟੀਆਂ ਨਾਲ ਮਿਲ ਕੇ ਇਨਸਾਫ਼ ਮਾਰਚ ਕੱਢਿਆ ਜਾਵੇਗਾ।

RELATED ARTICLES
POPULAR POSTS