ਆਰੋਪੀ ਅਨਿਲ ਕੁਮਾਰ ਗ੍ਰਿਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਇਕ ਵਿਅਕਤੀ ਨੇ ਸਕੱਤਰੇਤ ਵਿਚ ਹੀ ਮਿਰਚ ਪਾਊਡਰ ਸੁੱਟ ਦਿੱਤਾ। ਇਸ ਮੌਕੇ ਹੋਈ ਹੱਥੋਪਾਈ ਦੌਰਾਨ ਕੇਜਰੀਵਾਲ ਦੀ ਐਨਕ ਵੀ ਹੇਠਾਂ ਡਿੱਗ ਕੇ ਟੁੱਟ ਗਈ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੇ ਆਪਣੀ ਪਹਿਚਾਣ ਅਨਿਲ ਕੁਮਾਰ ਹਿੰਦੁਸਤਾਨੀ ਵਜੋਂ ਦੱਸੀ ਹੈ। ਪੁਲਿਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਇਹ ਦਿੱਲੀ ਪੁਲਿਸ ਦੀ ਵੱਡੀ ਲਾਪਰਵਾਹੀ ਹੈ। ਪਾਰਟੀ ਨੇ ਟਵੀਟ ਕਰਕੇ ਕਿਹਾ ਕਿ ਦਿੱਲੀ ਵਿਚ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਆਮ ਜਨਤਾ ਕਿਸ ਤਰ੍ਹਾਂ ਸੁਰੱਖਿਅਤ ਹੋੇਵੇਗੀ। ‘ਆਪ’ ਵਿਧਾਇਕ ਸੌਰਭ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ‘ਤੇ ਹਮਲੇ ਦੇ ਤਾਰ ਸਿੱਧੇ ਭਾਜਪਾ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਦਬਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …