ਕਿਹਾ – ਹੁਣ ਨਹੀਂ ਲੜਾਂਗੀ ਲੋਕ ਸਭਾ ਚੋਣ
ਇੰਦੌਰ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਗਲੀ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਸੁਸ਼ਮਾ ਨੇ ਅੱਜ ਇੰਦੌਰ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਚੋਣ ਨਾ ਲੜਨ ਪਿੱਛੇ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਸੁਸ਼ਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਪਾਰਟੀ ਕਰਦੀ ਹੈ, ਪਰ ਮੈਂ ਅਗਲੀ ਲੋਕ ਸਭਾ ਚੋਣ ਨਾ ਲੜਨ ਦਾ ਮਨ ਬਣਾ ਲਿਆ ਹੈ। ਧਿਆਨ ਰਹੇ ਕਿ ਸੁਸ਼ਮਾ ਸਵਰਾਜ ਮੱਧ ਪ੍ਰਦੇਸ਼ ਤੋਂ ਲੋਕ ਸਭਾ ਮੈਂਬਰ ਹਨ। ਸੁਸ਼ਮਾ ਦੇ ਇਸ ਫੈਸਲੇ ਨਾਲ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗੇਗਾ। ਸੁਸ਼ਮਾ ਨੇ 25 ਸਾਲ ਦੀ ਉਮਰ ਵਿਚ ਪਹਿਲੀ ਚੋਣ 1977 ਵਿਚ ਲੜੀ ਸੀ ਅਤੇ ਉਹ ਹਰਿਆਣਾ ਦੀ ਅੰਬਾਲਾ ਸੀਟ ਤੋਂ ਜਿੱਤ ਕੇ ਦੇਸ਼ ਦੀ ਸਭ ਤੋਂ ਨੌਜਵਾਨ ਵਿਧਾਇਕ ਬਣੀ ਸੀ। ਉਨ੍ਹਾਂ ਨੂੰ ਹਰਿਆਣਾ ਦੀ ਦੇਵੀ ਲਾਲ ਸਰਕਾਰ ਨੇ ਮੰਤਰੀ ਵੀ ਬਣਾਇਆ ਸੀ। ਧਿਆਨ ਰਹੇ ਕਿ ਦਿੱਲੀ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨਾ ਵੀ ਸੁਸ਼ਮਾ ਸਵਰਾਜ ਦੇ ਨਾਮ ਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …