Breaking News
Home / ਭਾਰਤ / 1984 ਸਿੱਖ ਕਤਲੇਆਮ ‘ਚ ਇਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ, ਦੂਜੇ ਨੂੰ ਸੁਣਾਈ ਉਮਰ ਕੈਦ

1984 ਸਿੱਖ ਕਤਲੇਆਮ ‘ਚ ਇਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ, ਦੂਜੇ ਨੂੰ ਸੁਣਾਈ ਉਮਰ ਕੈਦ

ਪੀੜਤਾਂ ਨੇ ਪ੍ਰਗਟਾਈ ਤਸੱਲੀ, ਕਿਹਾ- ਉਮੀਦ ਹੈ ਹੋਰ ਪਰਿਵਾਰਾਂ ਨੂੰ ਵੀ ਮਿਲੇਗਾ ਇਨਸਾਫ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਮਾਮਲਿਆਂ ਵਿਚ ਪਟਿਆਲਾ ਹਾਊਸ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਇਕ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸੇ ਮਾਮਲੇ ਵਿਚ ਦੂਜੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ। ਪਟਿਆਲਾ ਹਾਊਸ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪੀੜਤ ਪੱਖ ਨੇ ਇਸ ਫੈਸਲੇ ‘ਤੇ ਤਸੱਲੀ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਉਮੀਦ ਹੈ ਕਿ ਜਲਦ ਹੀ ਦੂਜੇ ਦੋਸ਼ੀਆਂ ਨੂੰ ਵੀ ਸਜ਼ਾ ਮਿਲੇਗੀ।
ਧਿਆਨ ਰਹੇ ਕਿ ਦੱਖਣੀ ਦਿੱਲੀ ਦੇ ਮਹਿਪਾਲਪੁਰ ਵਿਚ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੀ ਹੱਤਿਆ ਲਈ ਨਰੇਸ਼ ਸ਼ਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਠਹਿਰਾਇਆ ਸੀ। ਸਾਲ 2015 ਵਿਚ ਗਠਿਤ ਐਸਆਈਟੀ ਵਲੋਂ ਦੁਬਾਰਾ ਖੋਲ੍ਹੇ ਗਏ ਮਾਮਲਿਆਂ ਵਿਚ ਕਿਸੇ ਨੂੰ ਦੋਸ਼ੀ ਠਹਿਰਾਏ ਜਾਣ ਦਾ ਇਹ ਪਹਿਲਾ ਮਾਮਲਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ 1994 ਵਿਚ ਇਹ ਮਾਮਲਾ ਬੰਦ ਕਰ ਦਿੱਤਾ ਸੀ। ਪਰ ਕਤਲੇਆਮ ਦੀ ਜਾਂਚ ਲਈ ਗਠਿਤ ਐਸਆਈਟੀ ਨੇ ਮਾਮਲੇ ਨੂੰ ਦੁਬਾਰਾ ਖੋਲ੍ਹਿਆ ਸੀ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …