ਪਾਕਿ ਨੂੰ ਦਿੱਤੀ ਜਾਣ ਵਾਲੀ 12 ਹਜ਼ਾਰ ਕਰੋੜ ਰੁਪਏ ਦੀ ਅਮਰੀਕੀ ਮੱਦਦ ਰੋਕੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ‘ਤੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 12 ਹਜ਼ਾਰ ਕਰੋੜ ਰੁਪਏ ਦੀ ਮੱਦਦ ਰੱਦ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਹੀ ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਮੂਰਖ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਅਰਬਾਂ ਡਾਲਰ ਦਿੱਤੇ, ਪਰ ਉਸ ਨੇ ਲਾਦੇਨ ਦੀ ਪਾਕਿ ਦੇ ਐਬਟਾਬਾਦ ਵਿਚ ਮੌਜੂਦਗੀ ਬਾਰੇ ਨਹੀਂ ਦੱਸਿਆ।
ਦੂਜੇ ਪਾਸੇ ਟਰੰਪ ਦੇ ਬਿਆਨ ਤੋਂ ਭੜਕੇ ਪਾਕਿਸਤਾਨ ਨੇ ਅਮਰੀਕੀ ਡਿਪਲੋਮੈਟ ਨੂੰ ਤਲਬ ਕੀਤਾ ਹੈ। ਪਾਕਿਸਤਾਨ ਨੇ ਲਾਦੇਨ ਬਾਰੇ ਟਰੰਪ ਦੇ ਬਿਆਨ ਨੂੰ ਅਧਾਰਹੀਣ ਦੱਸਦੇ ਹੋਏ ਕਿਹਾ ਕਿ ਇਹ ਇਤਿਹਾਸ ਦਾ ਬੰਦ ਅਧਿਆਏ ਹੈ। ਪਾਕਿਸਤਾਨ ਨੇ ਇਸ ਤਰ੍ਹਾਂ ਦੇ ਬਿਆਨ ਨਾਲ ਦੋ ਪੱਖੀ ਸਬੰਧਾਂ ‘ਤੇ ਗੰਭੀਰ ਪ੍ਰਭਾਵ ਪੈਣ ਦੀ ਗੱਲ ਵੀ ਕਹੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …