ਕਿਹਾ, ਨੋਟਬੰਦੀ ਦਾ ਕੋਈ ਵੀ ਮਕਸਦ ਪੂਰਾ ਨਹੀਂ ਹੋਇਆ
ਭੋਪਾਲ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਸਿਰਫ ਜੁਮਲਾ ਬਣ ਕੇ ਹੀ ਰਹਿ ਗਿਆ। ਉਨ੍ਹਾਂ ਕਿਹਾ ਕਿ ਰਾਫੇਲ ਮਾਮਲੇ ਵਿਚ ਵੀ ਕਾਲਾ ਹੈ ਅਤੇ ਕੌਮੀ ਅਦਾਰਿਆਂ ਨੂੰ ਵੀ ਖ਼ਤਮ ਕੀਤਾ ਜਾ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹਰ ਪੰਜ ਘੰਟਿਆਂ ਵਿਚ ਇਕ ਕਿਸਾਨ ਆਤਮ ਹੱਤਿਆ ਕਰ ਰਿਹਾ ਹੈ ਅਤੇ ਨੋਟਬੰਦੀ ਦਾ ਵੀ ਕੋਈ ਮਕਸਦ ਪੂਰਾ ਨਹੀਂ ਹੋਇਆ। ਇਸੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਕਿਹਾ ਕਿ ਨੋਟਬੰਦੀ ਨਾਲ ਕਿਸਾਨਾਂ ਦੀ ਕਮਰ ਟੁੱਟ ਗਈ ਅਤੇ ਕਰੋੜਾਂ ਕਿਸਾਨਾਂ ਦੀ ਜ਼ਿੰਦਗੀ ਖਰਾਬ ਹੋਈ ਹੈ।
Check Also
ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ ਸਥਿਤੀ ਵਿਚ ਪਹੁੰਚੀ
ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ ਨਵੀਂ …