ਕਾਂਗਰਸ ਨੇ ਹੁਣ ਤੱਕ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਵਿਚ ਹੋਏ ਸਿੱਖ ਕਤਲੇਆਮ ਬਾਰੇ ਅਦਾਲਤ ਵਲੋਂ ਫੈਸਲਾ ਸੁਣਾਉਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਕਤਲੇਆਮ ਮਾਮਲੇ ਵਿਚ ਇਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਮਿਲਣ ‘ਤੇ ਭਾਰਤੀ ਜਨਤਾ ਪਾਰਟੀ ਨੇ ਤਸੱਲੀ ਜ਼ਾਹਰ ਕੀਤੀ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਸਿੱਖ ਵਿਰੋਧੀ ਕਤਲੇਆਮ ਵਿਚ ਕਾਂਗਰਸ ਦੇ ਨੇਤਾਵਾਂ ਦੇ ਸ਼ਾਮਲ ਹੋਣ ਕਾਰਨ ਪਾਰਟੀ ਨੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਰਵੀਸ਼ੰਕਰ ਪ੍ਰਸਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਰੀਬ 34 ਸਾਲਾਂ ਵਿਚ ਕਾਂਗਰਸ ਪਾਰਟੀ ਵਲੋਂ ਯੋਜਨਾਬੱਧ ਤਰੀਕੇ ਨਾਲ ਇਸ ਗੱਲ ਦੀ ਪੂਰੀ ਕੋਸ਼ਿਸ਼ ਕੀਤੀ ਗਈ ਕਿ 1984 ਦੇ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਾ ਹੋਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੋ ਇਸ ਸਬੰਧੀ 2015 ਵਿਚ ਐੱਸ. ਆਈ. ਟੀ. ਬਣਾਈ ਸੀ, ਉਸ ਕਾਰਨ ਹੀ ਇਹ ਫੈਸਲਾ ਆ ਸਕਿਆ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …