ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਹੱਥ ਹੈ। ਕੈਪਟਨ ਨੇ ਕਿਹਾ ਕਿ ਆਈ.ਐਸ.ਆਈ ਖਾਲਿਸਤਾਨ ਲਿਬਰੇਸ਼ਨ ਫੋਰਸ ਨੂੰ ਪਾਕਿਸਤਾਨ ਵਿਚ ਬੈਠ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਵਰਤ ਰਹੀ ਹੈ। ਕੈਪਟਨ ਨੇ ਦੱਸਿਆ ਕਿ ਅੰਮ੍ਰਿਤਸਰ ਧਮਾਕੇ ਦਾ ਇੱਕ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਗ੍ਰਿਫਤਾਰ ਕੀਤਾ ਗਿਆ ਬਿਕਰਮਜੀਤ ਸਿੰਘ ਧਾਲੀਵਾਲ ਪਿੰਡ ਦਾ ਰਹਿਣ ਵਾਲਾ ਹੈ ਅਤੇ ਦੂਜੇ ਆਰੋਪੀ ਅਵਤਾਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੋਵੇਂ ਆਰੋਪੀਆਂ ਦੀਆਂ ਫੋਟੋਆਂ ਵੀ ਜਾਰੀ ਕੀਤੀਆਂ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਇਹ ਸਾਰੀ ਸਾਜ਼ਿਸ਼ ਰਚੀ ਸੀ। ਨਿਰੰਕਾਰੀ ਭਵਨ ਵਿਚ ਸੁੱਟਿਆ ਗ੍ਰਨੇਡ ਪਾਕਿਸਤਾਨੀ ਆਰਡੀਨੈਂਸ ਫੈਕਟਰੀ ਵਿੱਚ ਬਣਿਆ ਸੀ। ਜ਼ਿਕਰਯੋਗ ਹੈ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿਚ ਨਿਰੰਕਾਰੀਆਂ ਦੇ ਸਤਰੰਗ ਦੌਰਾਨ ਗਰਨੇਡ ਹਮਲੇ ਦੌਰਾਨ ਤਿੰਨ ਵਿਅਕਤੀਆਂ ਦੀ ਜਾਨ ਚਲੀ ਗਈ ਸੀ ਅਤੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …