Breaking News
Home / ਪੰਜਾਬ / ਕਾਂਗਰਸ ਕਿਸਾਨ ਸੈੱਲ ਦੇ ਕਾਰਕੁਨਾਂ ‘ਤੇ ਲਾਠੀਚਾਰਜ

ਕਾਂਗਰਸ ਕਿਸਾਨ ਸੈੱਲ ਦੇ ਕਾਰਕੁਨਾਂ ‘ਤੇ ਲਾਠੀਚਾਰਜ

10405CD-_CONGRESS-PROTEST chd copy copyਬਾਦਲ ਦੀ ਕੋਠੀ ਵੱਲ ਜਾਣ ਤੋਂ ਰੋਕਿਆ, ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ, ਕਈ ਜ਼ਖ਼ਮੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਕਿਸਾਨ ਤੇ ਮਜ਼ਦੂਰ ਸੈੱਲ ਦੀ ਅਗਵਾਈ ਹੇਠ ਇੱਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਮਜ਼ਦੂਰਾਂ ‘ਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਕੀਤਾ। ਲਾਠੀਚਾਰਜ ਵਿੱਚ ਕੁਝ ਕਿਸਾਨ ਜ਼ਖ਼ਮੀ ਹੋ ਗਏ। ਪੁਲਿਸ ઠਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ, ਕਿਸਾਨ ਮਜ਼ਦੂਰ ਸੈੱਲ ਦੇ ઠਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ ਅਤੇ ਸਾਬਕਾ ਵਿਧਾਇਕ ਗਗਨਜੀਤ ਬਰਨਾਲਾ ਸਮੇਤ 90 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ।
ਬੁੱਧਵਾਰ ਨੂੰ ਕਾਂਗਰਸੀ ਵਰਕਰ ਆਪਣੇ ਆਗੂਆਂ ਦੀ ਅਗਵਾਈ ਵਿੱਚ ਸੈਕਟਰ 15 ਵਿਚਲੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਤੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੀ ਕੋਠੀ ਵੱਲ ਨੂੰ ਮੰਗ ਪੱਤਰ ਦੇਣ ਲਈ ਨਿਕਲ ਰਹੇ ਸਨ ਤਾਂ ਅੱਗੇ ਪੁਲਿਸ ਨੇ ਬੈਰੀਕੇਡ ਲਾ ਲਏ। ਕਾਂਗਰਸੀਆਂ ਨੇ ਬੈਰੀਕੇਡ ਪਾਸੇ ਕਰ ਕੇ ਅੱਗੇ ਵਧਣ ਦਾ ਯਤਨ ਕੀਤਾ ਤਾਂ ਪੁਲਿਸ ਨੇ ਪਾਣੀਆਂ ਦੀ ਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਕਰ ਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ। ਕੁਝ ਜ਼ਖ਼ਮੀਆਂ ਨੂੰ ਸੈਕਟਰ 16 ਦੇ ਹਸਪਤਾਲ ਵੀ ਦਾਖ਼ਲ ਕਰਵਾਉਣਾ ਪਿਆ। ਇਸ ਤੋਂ ਪਹਿਲਾਂ ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਤੇ ਮੰਡੀਆਂ ਵਿੱਚੋਂ ਕਣਕ ਚੁੱਕੀ ਜਾਵੇ। ਇਸ ਦੇ ਨਾਲ ਹੀ ਬਾਰਾਂ ਹਜ਼ਾਰ ਕਰੋੜ ਰੁਪਏ ਦੇ ਅਨਾਜ ਦੇ ਗਾਇਬ ਹੋਣ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਦੇ ਇੰਚਾਰਜ ਸੰਦੀਪ ਸੰਧੂ ઠਨੇ ਪੰਜਾਬ ਦੇ ਰਾਜਪਾਲ, ਯੂਟੀ ਪ੍ਰਸ਼ਾਸਕ ਦੇ ਸਲਾਹਕਾਰ, ਗ੍ਰਹਿ ਸਕੱਤਰ, ਆਈਜੀ ਅਤੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਹੈ ਕਿ ਸੈਕਟਰ 11 ਦੇ ਐਸਐਚਓ ਨਰਿੰਦਰ ਪਟਿਆਲ 50-60 ਪੁਲਿਸ ਮੁਲਾਜ਼ਮਾਂ ਨਾਲ ਕਾਂਗਰਸ ਭਵਨ ਵਿੱਚ ਧੱਕੇ ਨਾਲ ਦਾਖਲ ਹੋ ਗਿਆ ਅਤੇ ਬਿਨਾਂ ਕਿਸੇ ਭੜਕਾਹਟ ਦੇ ਦਫ਼ਤਰ ਵਿੱਚ ਆਏ ਕਾਂਗਰਸ ਵਰਕਰਾਂ ਅਤੇ ਪੱਤਰਕਾਰਾਂ ਨਾਲ ਮਾੜਾ ਵਿਹਾਰ ਕੀਤਾ। ਐਸਐਚਓ ਨੇ ਕਾਂਗਰਸ ਭਵਨ ਦੇ ਕਮਰਿਆਂ ਦੀ ਤਲਾਸ਼ੀ ਵੀ ਲਈ।
ਦਫ਼ਤਰ ਵਿੱਚ ਕਮਲਜੀਤ ਸੈਣੀ, ਇੰਟਕ ਦੇ ਐਕਟਿੰਗ ਚੇਅਰਮੈਨ ਸੁਖਦੇਵ ਸਿੰਘ, ਪੱਤਰਕਾਰ ਕੁਲਦੀਪ ਸਿੰਘ ਅਤੇ ਜੈ ਸਿੰਘ ਛਿੱਬਰ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਐਸਐਚਓ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਐਸਐਚਓ ਨੇ ਇਹ ਕਾਰਵਾਈ ਉਸ ਸਮੇਂ ਕੀਤੀ ਜਦੋਂ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਲਿਜਾ ਚੁੱਕੀ ਸੀ ਅਤੇ ਬਾਕੀ ਪ੍ਰਦਰਸ਼ਨਕਾਰੀ ਕਾਂਗਰਸ ਦਫ਼ਤਰ ਵੱਲ ਆ ਰਹੇ ਸਨ ਜਾਂ ਘਰਾਂ ਨੂੰ ਪਰਤ ਰਹੇ ਸਨ। ਕਿਸਾਨਾਂ ਨੇ ਦੱਸਿਆ ਕਿ ਪੁਲਿਸ ਨੇ ਕਾਫ਼ੀ ਦੂਰ ਤੱਕ ਉਨ੍ਹਾਂ ਦਾ ਪਿੱਛਾ ਕਰ ਕੇ ਕੁੱਟਿਆ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …