ਦੋਸ਼ੀਆਂ ਦਾ ਸਬੰਧ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ : ਕੈਪਟਨ
ਚੰਡੀਗੜ੍ਹ : ਐਤਵਾਰ ਨੂੰ ਅੰਮ੍ਰਿਤਸਰ ਦੇ ਅਦਲੀਵਾਲ ਪਿੰਡ ਦੇ ਨਿਰੰਕਾਰੀ ਭਵਨ ਵਿਚ ਬੰਬ ਧਮਾਕੇ ਦੇ ਕੇਸ ਨੂੰ ਪੰਜਾਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 20 ਸਾਲਾ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਵਾਰਦਾਤ ਵੇਲੇ ਸੇਵਾਦਾਰ ‘ਤੇ ਪਿਸਤੌਲ ਤਾਣੀ ਸੀ ਤੇ ਬਾਅਦ ਵਿਚ ਬੰਬ ਸੁੱਟਣ ਵਾਲੇ 32 ਸਾਲਾ ਅਵਤਾਰ ਸਿੰਘ ਨਾਲ ਮੋਟਰ ਸਾਈਕਲ ‘ਤੇ ਬੈਠ ਕੇ ਭੱਜ ਗਿਆ ਸੀ। ਇਸ ਵਾਰਦਾਤ ਵਿਚ ਵਰਤਿਆ ਗਿਆ ਮੋਟਰ ਸਾਈਕਲ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਘਟਨਾ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦਾ ਹੱਥ ਹੈ। ਕੇਐਲਐਫ ਨੇ ਹੀ ਇਨ੍ਹਾਂ ਨੌਜਵਾਨਾਂ ਦੀ ਵਰਤੋਂ ਬੰਬ ਧਮਾਕੇ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ। ਜੋ ਬੰਬ ਸੁੱਟਿਆ ਗਿਆ ਉਹ ਪਾਕਿਸਤਾਨ ਵਿਚ ਤਿਆਰ ਹੋਇਆ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਪੁਲਿਸ ਨੇ ਦੂਜੇ ਮੁਲਜ਼ਮ ਅਵਤਾਰ ਸਿੰਘ ਖਾਲਸਾ ਪੁੱਤਰ ਗੁਰਦਿਆਲ ਸਿੰਘ ਨਿਵਾਸੀ ਚੱਕ ਮਿਸ਼ਰੀ (ਅੰਮ੍ਰਿਤਸਰ) ਦਾ ਵੀ ਸੁਰਾਗ ਲਾ ਲਿਆ, ਜਿਸ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਬੰਬ ਧਮਾਕੇ ਦਾ ਮਾਮਲਾ 72 ਘੰਟਿਆਂ ‘ਚ ਹੀ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …