Breaking News
Home / ਭਾਰਤ / ਸੁਸ਼ਮਾ ਸਵਰਾਜ ਵਲੋਂ ਲੋਕ ਸਭਾ ਚੋਣ ਨਾ ਲੜਨ ਦਾ ਐਲਾਨ

ਸੁਸ਼ਮਾ ਸਵਰਾਜ ਵਲੋਂ ਲੋਕ ਸਭਾ ਚੋਣ ਨਾ ਲੜਨ ਦਾ ਐਲਾਨ

ਇੰਦੌਰ/ਬਿਊਰੋ ਨਿਊਜ਼ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਗਲੀ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਸੁਸ਼ਮਾ ਨੇ ਇੰਦੌਰ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਚੋਣ ਨਾ ਲੜਨ ਪਿੱਛੇ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਸੁਸ਼ਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਪਾਰਟੀ ਕਰਦੀ ਹੈ, ਪਰ ਮੈਂ ਅਗਲੀ ਲੋਕ ਸਭਾ ਚੋਣ ਨਾ ਲੜਨ ਦਾ ਮਨ ਬਣਾ ਲਿਆ ਹੈ। ਧਿਆਨ ਰਹੇ ਕਿ ਸੁਸ਼ਮਾ ਸਵਰਾਜ ਮੱਧ ਪ੍ਰਦੇਸ਼ ਤੋਂ ਲੋਕ ਸਭਾ ਮੈਂਬਰ ਹਨ। ਸੁਸ਼ਮਾ ਦੇ ਇਸ ਫੈਸਲੇ ਨਾਲ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗੇਗਾ। ਸੁਸ਼ਮਾ ਨੇ 25 ਸਾਲ ਦੀ ਉਮਰ ਵਿਚ ਪਹਿਲੀ ਚੋਣ 1977 ਵਿਚ ਲੜੀ ਸੀ ਅਤੇ ਉਹ ਹਰਿਆਣਾ ਦੀ ਅੰਬਾਲਾ ਸੀਟ ਤੋਂ ਜਿੱਤ ਕੇ ਦੇਸ਼ ਦੀ ਸਭ ਤੋਂ ਨੌਜਵਾਨ ਵਿਧਾਇਕ ਬਣੀ ਸੀ। ਉਨ੍ਹਾਂ ਨੂੰ ਹਰਿਆਣਾ ਦੀ ਦੇਵੀ ਲਾਲ ਸਰਕਾਰ ਨੇ ਮੰਤਰੀ ਵੀ ਬਣਾਇਆ ਸੀ। ਧਿਆਨ ਰਹੇ ਕਿ ਦਿੱਲੀ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨਾ ਵੀ ਸੁਸ਼ਮਾ ਸਵਰਾਜ ਦੇ ਨਾਮ ਹੀ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …