ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਹਿੰਸਕ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ। ઠਲੰਘੇ ਐਤਵਾਰ ਨੂੰ ਲਾਅਰੈਂਸ ਅਵੈਨਿਊ ਤੇ ਕਿੰਗਸਟਨ ਰੋਡ ਨੇੜੇ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ । ਇਸ ਇਲਾਕੇ ਵਿੱਚ ਗੋਲੀ ਚੱਲਣ ਦੀ ਖਬਰ ਮਿਲਣ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਅਧਿਕਾਰੀ ਦੁਪਹਿਰ ਸਮੇਂ 1:30 ਵਜੇ ਘਟਨਾ ਵਾਲੇ ਸਥਾਨ ‘ਤੇ ਪੁੱਜੇ। ਉਨ੍ਹਾਂ ਨੂੰ ਇੱਥੇ ਇਕ ਇਮਾਰਤ ਵਿਚੋਂ ਗੋਲੀਆਂ ਦੇ ਖੋਲ ਮਿਲੇ। ਜ਼ਿਕਰਯੋਗ ਹੈ ਕਿ ਸਾਲ 2018 ਵਿੱਚ ਇਹ ਟੋਰਾਂਟੋ ਵਿੱਚ ਹੋਇਆ 90ਵਾਂ ਕਤਲ ਹੈ। ਸਾਲ 1991 ਵਿਚ 89 ਵਿਅਕਤੀਆਂ ਦਾ ਕਤਲ ਹੋਇਆ ਸੀ ਪਰ ਇਸ ਸਾਲ 90 ਕਤਲ ਹੋਏ ਹਨ। ਅਜੇ ਸਾਲ ਖਤਮ ਹੋਣ ‘ਚ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਰਹਿੰਦਾ ਹੈ।
ਪੈਰਾਮੈਡਿਕਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਵਿਅਕਤੀ ਜ਼ਖ਼ਮੀ ਹਾਲਤ ਵਿਚ ਮਿਲਿਆ ਜਿਸ ਦੀ ਥੋੜ੍ਹੀ ਦੇਰ ਬਾਅਦ ਹੀ ਮੌਤ ਹੋ ਗਈ। ਟੋਰਾਂਟੋ ਪੁਲਿਸ ਸਰਵਿਸ ਐਮਰਜੈਂਸੀ ਟਾਸਕ ਫੋਰਸ ਦੇ ਮੈਂਬਰਾਂ ਨੇ ਇਸ 13 ਮੰਜ਼ਲਾਂ ਇਮਾਰਤ ਦੀ ਜਾਂਚ ਵੀ ਕੀਤੀ। ਪੁਲਿਸ ਕਰਮਚਾਰੀਆਂ ਨੇ ਜਾਂਚ ਤੋਂ ਬਾਅਦ ਇਕ ਸ਼ੱਕੀ ਵਿਅਕਤੀ ਨੂੰ ਵੀ ਫੜਿਆ। ਫਿਲਹਾਲ ਪੁਲਿਸ ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਮਗਰੋਂ ਹੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …