22 ਅਧਿਕਾਰੀਆਂ ਦੀ ਹੋਈ ਮੌਤ
ਕਾਬੁਲ/ਬਿਊਰੋ ਨਿਊਜ਼
ਅਫ਼ਗਾਨਿਸਤਾਨ ਦੇ ਪੱਛਮੀ ਇਲਾਕੇ ਵਿਚ ਅੱਤਵਾਦੀ ਸੰਗਠਨ ਤਾਲਿਬਾਨ ਨੇ ਸੁਰੱਖਿਆ ਕਾਫ਼ਲੇ ‘ਤੇ ਅੱਜ ਹਮਲਾ ਕਰ ਦਿੱਤਾ, ਜਿਸ ਵਿਚ 22 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਇਹ ਹਮਲਾ ਤਾਲਿਬਾਨੀ ਅੱਤਵਾਦੀਆਂ ਵਲੋਂ ਘਾਤ ਲਗਾ ਕੇ ਕੀਤਾ ਗਿਆ ਸੀ। ਹਮਲੇ ਵਿਚ ਜ਼ਖ਼ਮੀ ਹੋਏ ਪੰਜ ਅਧਿਕਾਰੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਅਤੇ ਨਾ ਹੀ ਤਾਲਿਬਾਨ ਵਲੋਂ ਵੀ ਇਸ ਸੰਬੰਧੀ ਕੋਈ ਪ੍ਰਤੀਕਿਰਿਆ ਆਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …