ਕਿਹਾ – ਸਹੀ ਤਰੀਕੇ ਨਾਲ ਚੈਕਿੰਗ ਨਾ ਹੋਈ ਤਾਂ ਹੋਵੇਗੀ ਗਲਤ ਵਰਤੋਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਇੱਕ ਖ਼ਤਰਨਾਕ ਕਦਮ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਹੀ ਤਰੀਕੇ ਨਾਲ ਚੈਕਿੰਗ ਨਾ ਕੀਤੇ ਜਾਣ ‘ਤੇ ਇਸ ਦਾ ਗ਼ਲਤ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਾਸਪੋਰਟ ਦਿਖਾਉਣਾ ਹੀ ਕਾਫ਼ੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਲੋਕਾਂ ਦੀ ਛੇ ਮਹੀਨੇ ਪਹਿਲਾਂ ਰਜਿਸਟਰੇਸ਼ਨ ਹੋਣੀ ਚਾਹੀਦੀ ਹੈ। ਸਵਾਮੀ ਨੇ ਇਹ ਵੀ ਕਿਹਾ ਕਿ ਸਾਨੂੰ ਪਾਕਿਸਤਾਨੀਆਂ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …