ਪੰਡਾਲ ‘ਚ ਪਿਆ ਰੌਲਾ ਤੇ ਬੀਬੀ ਖਿਲਾਫ ਹੋਈ ਨਾਅਰੇਬਾਜ਼ੀ
ਬਟਾਲਾ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਸੰਬੰਧੀ ਹੋਏ ਸਮਾਗਮ ਵਿਚ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਦੇਸ਼ ਵਿਚ ਅਜਿਹੀ ਸਰਕਾਰ ਹੈ ਜਿਸ ਦੀ ਬਣਾਈ ਹੋਈ ਵਿਸ਼ੇਸ਼ ਜਾਂਚ ਟੀਮ ਦੇ ਕਾਰਨ ਹੀ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 70 ਸਾਲਾਂ ਵਿਚ ਦੇਸ਼ ‘ਚ ਕਈ ਪ੍ਰਧਾਨ ਮੰਤਰੀ ਆਏ ਅਤੇ ਗਏ ਪਰ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਲਾਂਘਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਵੀ ਧੰਨਵਾਦ ਕੀਤਾ ਅਤੇ ਕਰਤਾਰਪੁਰ ਲਾਂਘੇ ਦੇ ਲਈ ਵੀ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਜਦੋਂ ਹਰਸਿਮਰਤ ਬਾਦਲ ਸੰਬੋਧਨ ਕਰਨ ਲੱਗੀ ਤਾਂ ਪੰਡਾਲ ਵਿੱਚ ਰੌਲਾ ਵੀ ਪੈ ਗਿਆ ਅਤੇ ਬੀਬੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਹੋਈ। ਜਦੋਂ ਕਿ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਨੀਂਹ ਪੱਥਰ ‘ਤੇ ਲਿਖੇ ਨਾਵਾਂ ‘ਤੇ ਇਤਰਾਜ਼ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ, ਆਪਣੇ ਨਾਮ ਅਤੇ ਸੁਨੀਲ ਜਾਖੜ ਦੇ ਨਾਂ ‘ਤੇ ਟੇਪ ਲਗਾਉਂਦਿਆਂ ਕਿਹਾ ਕਿ ਸਾਡੇ ਨਾਂ ਬਾਦਲਾਂ ਦੇ ਨਾਵਾਂ ਨਾਲ ਨਹੀਂ ਲਿਖੇ ਜਾ ਸਕਦੇ। ਧਿਆਨ ਰਹੇ ਕਿ ਇਸ ਪੱਥਰ ‘ਤੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦਾ ਨਾਂ ਵੀ ਲਿਖਿਅਿਾ ਹੋਇਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …