ਕਿਹਾ -ਜੋ ਵੀ ਪੰਜਾਬ ‘ਚ ਗੜਬੜੀ ਫੈਲਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਸਬਕ ਸਿਖਾਵਾਂਗੇ
ਬਟਾਲਾ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ‘ਤੇ ਸਹਿਮਤੀ ਜਤਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘੇ ਲਈ ਰੱਖੇ ਨੀਂਹ ਪੱਥਰ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮਗਰੋਂ ਕੈਪਟਨ ਨੇ ਪਾਕਿ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ‘ਤੇ ਵਰ੍ਹਦਿਆਂ ਕਿਹਾ ਕਿ ਉਹ ਵੀ ਫੌਜ ਵਿਚ ਰਹੇ ਹਨ। ਇੱਕ ਫੌਜੀ ਹੋਣ ਕਾਰਨ ਉਹ ਬਾਜਵਾ ਕੋਲੋਂ ਪੁੱਛਣਾ ਚਾਹੁੰਦੇ ਹਨ ਕਿ ਕਿਹੜੀ ਅਜਿਹੀ ਫੌਜ ਹੈ, ਜਿਹੜੀ ਜੰਗਬੰਦੀ ਦੀ ਉਲੰਘਣਾ ਕਰਕੇ ਸਰਹੱਦ ਪਾਰ ਜਵਾਨਾਂ ਦੀ ਹੱਤਿਆ ਕਰਨਾ ਸਿਖਾਉਂਦੀ ਹੈ। ਕੈਪਟਨ ਨੇ ਕਿਹਾ ਕਿ ਉਹ ਵੀ ਇੱਕ ਪੰਜਾਬੀ ਹਨ ਅਤੇ ਉਨ੍ਹਾਂ ਦੀਆਂ ਰਗਾਂ ਵਿਚ ਵੀ ਪੰਜਾਬੀਆਂ ਦਾ ਖ਼ੂਨ ਦੌੜਦਾ ਹੈ। ਜੇਕਰ ਪੰਜਾਬ ਵਿਚ ਕੋਈ ਗੜਬੜੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਸਬਕ ਸਿਖਾਇਆ ਜਾਵੇਗਾ। ਪਾਕਿਸਤਾਨ ਦੇ ਸੱਦੇ ‘ਤੇ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਸਮਾਗਮ ਵਿਚ ਸ਼ਾਮਲ ਹੋਣਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਇੱਛਾ ਹੈ, ਉਹ ਇਸ ਬਾਰੇ ਕੁੱਝ ਨਹੀਂ ਕਹਿ ਸਕਦੇ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਜਿੱਥੇ 28 ਨਵੰਬਰ ਪਾਕਿਸਤਾਨ ਜਾਣ ਲਈ ਤਿਆਰ ਹਨ, ਉਥੇ ਅੱਜ ਉਹ ਡੇਰਾ ਬਾਬਾ ਨਾਨਕ ਆ ਕੇ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਤੇ ਲਾਂਘਾ ਖੁੱਲ੍ਹਣ ਦੀ ਧੰਨਵਾਦੀ ਅਰਦਾਸ ਕਰਕੇ ਵਾਪਸ ਮੁੜ ਗਏ, ਪਰ ਨੀਂਹ ਪੱਥਰ ਸਮਾਗਮ ਵਿਚ ਉਹ ਨਹੀਂ ਗਏ।
Check Also
ਗਣਤੰਤਰ ਦਿਵਸ ਮੌਕੇ ਦੋ ਸਾਲ ਬਾਅਦ ਦਿਖੇਗੀ ਪੰਜਾਬ ਦੀ ਝਾਕੀ
ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਤਿਆਰੀਆਂ ਵਿੱਢੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਜਧਾਨੀ ਦਿੱਲੀ …