ਨਿਤਿਨ ਗਡਕਰੀ ਨੇ ਕਿਹਾ – ਸੰਗਤਾਂ ਹੁਣ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕਰ ਸਕਣਗੀਆਂ ਖੁੱਲ੍ਹੇ ਦਰਸ਼ਨ
ਬਟਾਲਾ/ਬਿਊਰੋ ਨਿਊਜ਼
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵਲੋਂ ਰੱਖ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਸਾਢੇ 4 ਮਹੀਨਿਆਂ ਵਿੱਚ ਤਿਆਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਇਸ ਲਾਂਘੇ ਦੇ ਖੁੱਲ੍ਹਣ ਨਾਲ ਸੰਗਤਾਂ ਗੁਰਦਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਕਰ ਸਕਣਗੀਆਂ ਉੱਥੇ ਹੀ ਇਸ ਖੇਤਰ ਵਿੱਚ ਧਾਰਮਿਕ ਸੈਰ-ਸਪਾਟਾ ਵੀ ਹੋਰ ਉਤਸ਼ਾਹਿਤ ਹੋਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …