Breaking News
Home / ਪੰਜਾਬ / ਕਰਤਾਰਪੁਰ ਸਾਹਿਬ ਲਾਂਘੇ ਲਈ ਉਪ ਰਾਸ਼ਟਰਪਤੀ ਨੇ ਰੱਖਿਆ ਨੀਂਹ ਪੱਥਰ

ਕਰਤਾਰਪੁਰ ਸਾਹਿਬ ਲਾਂਘੇ ਲਈ ਉਪ ਰਾਸ਼ਟਰਪਤੀ ਨੇ ਰੱਖਿਆ ਨੀਂਹ ਪੱਥਰ

ਪਾਕਿਸਤਾਨ ਵਲੋਂ ਆਪਣੇ ਹਿੱਸੇ ਵਾਲੇ ਲਾਂਘੇ ਦਾ ਨੀਂਹ ਪੱਥਰ 28 ਨਵੰਬਰ ਨੂੰ ਰੱਖਿਆ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਭਾਰਤ ਵਾਲੇ ਪਾਸੇ ਨੀਂਹ ਪੱਥਰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪਿੰਡ ਮਾਨ ਵਿਚ ਰੱਖਿਆ। ਇਸ ਲਾਂਘੇ ਦੇ ਬਣਨ ਨਾਲ ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ਦੀ ਨਵੀਂ ਸ਼ੁਰੂਆਤ ਹੋਏਗੀ। ਲਾਂਘਾ ਖੁੱਲ੍ਹਣ ਨਾਲ ਸਿੱਖ ਭਾਈਚਾਰੇ ਦੀਆਂ ਅਰਦਾਸਾਂ ਵੀ ਪੂਰੀਆਂ ਹੋ ਜਾਣਗੀਆਂ। ਧਿਆਨ ਰਹੇ ਕਿ ਸਰਹੱਦ ਦੇ ਪਾਰ 28 ਨਵੰਬਰ ਨੂੰ ਪਾਕਿਸਤਾਨ ਆਪਣੇ ਹਿੱਸੇ ਵਾਲੇ ਲਾਂਘੇ ਦਾ ਨੀਂਹ ਪੱਥਰ ਰੱਖੇਗਾ।
ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਹੋਰ ਸਿਆਸਤਦਾਨਾਂ ਦੀ ਮੌਜੂਦਗੀ ਵਿੱਚ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਹ ਲਾਂਘਾ ਗੁਰਦਾਸਪੁਰ ਦੇ ਪਿੰਡ ਮਾਨ ਤੋਂ ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ਤਕ ਜਾਏਗਾ। ਦੇਸ਼ ਦੀ ਅਜ਼ਾਦੀ ਤੋਂ ਬਾਅਦ ਸ਼ਾਇਦ ਇਹ ਪਹਿਲੀ ਵਾਰ ਹੋਵੇਗਾ ਜਦੋਂ ਲੋਕ ਬਿਨਾ ਕਿਸੇ ਦਖਲਅੰਦਾਜ਼ੀ ਦੇ ਬਾਰਡਰ ਪਾਰ ਕਰ ਸਕਣਗੇ। ਕਰਤਾਰਪੁਰ ਲਾਂਘਾ ਬਣਨ ਨਾਲ ਕਰੋੜਾਂ ਭਾਰਤੀ ਸਿੱਖ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੇ ਦਰਸ਼ਨ ਕਰ ਸਕਣਗੇ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …