ਇਕ ਜਵਾਨ ਵੀ ਹੋਇਆ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਤਰਾਲ ਅਤੇ ਕੁਲਗਾਮ ਵਿਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਮੁਕਾਬਲੇ ਵਿਚ ਇਕ ਜਵਾਨ ਵੀ ਸ਼ਹੀਦ ਹੋ ਗਿਆ। ਅੱਜ ਤੜਕੇ ਤਰਾਲ ਅਤੇ ਕੁਲਗਾਮ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣੀਆਂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਦੇ ਚੱਲਦਿਆਂ ਪੱਥਰਬਾਜ਼ਾਂ ਨੇ ਸੁਰੱਖਿਆ ਬਲਾਂ ‘ਤੇ ਪਥਰਾਅ ਵੀ ਕੀਤਾ ਅਤੇ ਤਰਾਲ ਅਤੇ ਕੁਲਗਾਮ ਵਿਚ ਹਿੰਸਕ ਝੜਪਾਂ ਵੀ ਹੋਈਆਂ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …