ਮੁਲਜ਼ਮ ਪਤੀ-ਪਤਨੀ ਜੰਮੂ ਨਾਲ ਸਬੰਧਤ
ਲੁਧਿਆਣਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਿਆਂ ਖਿਲਾਫ ਸਿਕੰਜਾ ਕਸਿਆ ਹੋਇਆ ਹੈ। ਇਸੇ ਤਹਿਤ ਅੱਜ ਸਪੈਸ਼ਲ ਟਾਸਕ ਫੋਰਸ ਨੇ ਲੁਧਿਆਣਾ ਵਿਚ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਕਬਜ਼ੇ ਵਿਚੋਂ 51 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਜੰਮੂ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਪਛਾਣ ਜਲਾਲਾਬਾਦ ਦੇ ਮੁਹੰਮਦ ਅਰਬੀ ਤੇ ਉਸ ਦੀ ਪਤਨੀ ਜਮੀਲਾ ਬੇਗਮ ਵਜੋਂ ਹੋਈ ਹੈ। ਇਹ ਦੋਵੇਂ ਪਹਿਲਾਂ ਵੀ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਕਰ ਚੁੱਕੇ ਹਨ। ਮੁਲਜ਼ਮ ਅਰਬੀ ਆਪਣੀ ਪਤਨੀ ਨੂੰ ਨਸ਼ਿਆਂ ਦੀ ਤਸਕਰੀ ਲਈ ਇਸਤੇਮਾਲ ਕਰਦਾ ਸੀ। ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐਸ.ਟੀ.ਐਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਸ਼ੇਰਪੁਰ ਬਾਈਪਾਸ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਨੇ ਇਹ ਹੈਰੋਇਨ ਥੈਲਿਆਂ ਵਿਚ ਪਾ ਕੇ ਰੱਖੀ ਹੋਈ ਸੀ, ਜਿਸ ਦੇ ਉੱਪਰ ਅਖਰੋਟ ਰੱਖੇ ਗਏ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …