ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਮੌਕੇ ਵੀ ਹਰਸਿਮਰਤ ਦੀ ਹੋਈ ਸੀ ਵਿਰੋਧਤਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੰਘੇ ਕੱਲ੍ਹ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਾਗਮ ਮੌਕੇ ਪੜ੍ਹੀ ਗਈ ਗੁਰਬਾਣੀ ਦੀ ਗਲਤ ਪੰਕਤੀ ਬਾਰੇ ਗੁਰੂ ਸਾਹਿਬ ਅਤੇ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ ਹੈ। ਇਸ ਸਬੰਧੀ ਉਨ੍ਹਾਂ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਮੁਆਫੀ ਮੰਗਦਿਆਂ ਕਿਹਾ ਹੈ ਕਿ ਉਨ੍ਹਾਂ ਤੋਂ ਗੁਰਬਾਣੀ ਦੀ ਪੰਕਤੀ ਦਾ ਗਲਤ ਉਚਾਰਣ ਹੋ ਗਿਆ ਸੀ ਇਸ ਲਈ ਉਹ ਮੁਆਫ਼ੀ ਮੰਗਦੇ ਹਨ।
ਧਿਆਨ ਰਹੇ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਾਗਮ ਦੌਰਾਨ ਹਰਸਿਮਰਤ ਬਾਦਲ ਨੇ ਗੁਰਬਾਣੀ ਦੀ ਪੰਕਤੀ “‘ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ'” ਦੀ ਥਾਂ ઠ’ਸਗਲ ਘਟਾ ਬਣ ਆਈ’ ਉਚਾਰਨ ਕਰ ਦਿੱਤਾ ਸੀ। ਸਿੱਖ ਜੱਥੇਬੰਦੀਆਂ ਵਲੋਂ ਹਰਸਿਮਰਤ ਕੌਰ ਬਾਦਲ ਦੀ ਇਸ ਗਲਤੀ ਨੂੰ ਬੱਜਰ ਗਲਤੀ ਕਿਹਾ ਗਿਆ ਸੀ ਅਤੇ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਮੌਕੇ ਹਰਸਿਮਰਤ ਬਾਦਲ ਨੂੰ ਸਿਆਸੀ ਬਿਆਨਬਾਜ਼ੀ ਕਰਕੇ ਵੀ ਅਲੋਚਨਾ ਸਹਿਣੀ ਪਈ ਅਤੇ ਉਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਹੋਈ ਸੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …